28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਨੱਥੂਵਾਲਾ ਗਰਬੀ, 28 ਨਵੰਬਰ (ਨਵਦੀਪ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਨੱਥੂਵਾਲਾ ਗਰਬੀ ਵਿਖੇ ਹੋਈ। ਇਸ ਦੌਰਾਨ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮਰਹੂਮ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਦੀ ਯਾਦ ’ਚ 6 ਦਸੰਬਰ ਨੂੰ ਨੱਥੂਵਾਲਾ ਗਰਬੀ ਵਿਖੇ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 29-11-2026
ਨੱਥੂਵਾਲਾ ਗਰਬੀ, 28 ਨਵੰਬਰ (ਨਵਦੀਪ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਨੱਥੂਵਾਲਾ ਗਰਬੀ ਵਿਖੇ ਹੋਈ। ਇਸ ਦੌਰਾਨ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮਰਹੂਮ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਦੀ ਯਾਦ ’ਚ 6 ਦਸੰਬਰ ਨੂੰ ਨੱਥੂਵਾਲਾ ਗਰਬੀ ਵਿਖੇ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਕਿਸਾਨ ਮੁਕਤੀ ਸੰਘਰਸ਼ ਵਿਚ ਆਪਣਾ ਬਹੁਤ ਯੋਗਦਾਨ ਪਾਇਆ। ਸ਼ਿੰਦਰ ਸਿੰਘ ਨੱਥੂਵਾਲਾ ਨੇ ਆਪਣਾ ਸਮੁੱਚਾ ਜੀਵਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਨੂੰ ਸਮਰਪਿਤ ਕੀਤਾ । ਉਹ ਕਿਸਾਨੀ ਦੇ ਮਸਲਿਆਂ ਨੂੰ ਲੈ ਕੇ ਹਮੇਸ਼ਾ ਪਹਿਲੀ ਕਤਾਰ ਵਿਚ ਖੜ੍ਹੇ ਰਹੇ। ਕਰਜ਼ਾ ਮੁਆਫੀ, ਖੇਤੀ ਲਾਗਤ, ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਾਰੰਟੀ ਤੇ ਕਿਸਾਨ ਮਜ਼ਦੂਰ ਏਕਤਾ ਲਈ ਉਨ੍ਹਾਂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਥੇਬੰਦ ਕੀਤਾ। ਉਨ੍ਹਾਂ ਦਾ ਸੰਕਲਪ ਸੀ ਕਿ ਕਿਸਾਨ-ਮਜ਼ਦੂਰ ਏਕਤਾ ਨਾਲ ਹੀ ਸੱਚੀ ਤਬਦੀਲੀ ਸੰਭਵ ਹੈ। ਮੀਟਿੰਗ ਵਿਚ ਫਰੀਦਕੋਟ ਜ਼ਿਲ੍ਹੇ ਦੇ ਪ੍ਰਧਾਨ ਬਲਵਿੰਦਰ ਸਿੰਘ ਧੂਰਕੋਟ, ਗੁਰਬਖਸ਼ ਸਿੰਘ ਵਜੀਦਪੁਰ, ਮਜ਼ਦੂਰ ਆਗੂ ਸੂਬਾ ਸਿੰਘ ਨੱਥੂਵਾਲਾ, ਸਤਨਾਮ ਸਿੰਘ ਨੱਥੂਵਾਲਾ, ਇੰਦਰਜੀਤ ਕੌਰ, ਮਨਜੀਤ ਕੌਰ ਨੱਥੂਵਾਲਾ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਠੱਠੀ ਭਾਈ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਸਿੱਖਿਆ ਅਤੇ ਖੋਜ ਦੀ ਗੁਣਵੱਤਾ ਸਬੰਧੀ ਰਿਵਿਊ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ
Ad Position 24