28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਠੱਠੀ ਭਾਈ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਠੱਠੀ ਭਾਈ, 28 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੀ ਨਾਮੀ ਸ਼ਖਸੀਅਤ, ਮਿਲਾਪੜੇ ਸੁਭਾਅ ਵਾਲੇ ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਜੋ ਬੀਤੇ ਦਿਨੀਂ ਬੇਵਕਤ ਵਿਛੋੜਾ ਦੇ ਗਏ ਸਨ ਦਾ ਅੰਤਿਮ ਸੰਸਕਾਰ ਪਿੰਡ ਠੱਠੀ ਭਾਈ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ , ਸਨੇਹੀਆਂ, ਦੋਸਤਾਂ-ਮਿੱਤਰਾਂ ਅਤੇ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।

Ad Position 21
No active advertisement
ਅਜੀਤ ਡੈਸਕ 29-11-2026
ਠੱਠੀ ਭਾਈ, 28 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੀ ਨਾਮੀ ਸ਼ਖਸੀਅਤ, ਮਿਲਾਪੜੇ ਸੁਭਾਅ ਵਾਲੇ ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਜੋ ਬੀਤੇ ਦਿਨੀਂ ਬੇਵਕਤ ਵਿਛੋੜਾ ਦੇ ਗਏ ਸਨ ਦਾ ਅੰਤਿਮ ਸੰਸਕਾਰ ਪਿੰਡ ਠੱਠੀ ਭਾਈ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ , ਸਨੇਹੀਆਂ, ਦੋਸਤਾਂ-ਮਿੱਤਰਾਂ ਅਤੇ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਦੇ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ, ਗੁਰਵਿੰਦਰ ਸਿੰਘ ਕਿੰਗਰਾ, ਭਰਾਵਾਂ ਇਕਬਾਲ ਸਿੰਘ ਡੀ.ਸੀ. ਅਤੇ ਅਵਤਾਰ ਸਿੰਘ ਪੱਪੂ ਕਿੰਗਰਾ ਨੇ ਦਿੱਤੀ। ਅੱਜ ਅੰਤਿਮ ਸੰਸਕਾਰ ਮੌਕੇ ਹਰ ਅੱਖ ਨਮ ਦਿਖਾਈ ਦਿੱਤੀ ਅਤੇ ਹਾਜ਼ਰ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲੀਆਂ ਸ਼ਖਸੀਅਤਾਂ ਨੇ ਕਿਹਾ ਕਿ ਜਸਵਿੰਦਰ ਸਿੰਘ ਕਿੰਗਰਾ ਮਿਲਾਪੜੇ, ਸਾਊ ਸੁਭਾਅ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਕਿਸੇ ਪਰਿਵਾਰ ’ਚੋਂ ਅਜਿਹੀ ਸ਼ਖਸੀਅਤ ਦਾ ਅਚਾਨਕ ਵਿੱਛੜ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਇਸ ਮੌਕੇ ਨਗਰ ਠੱਠੀ ਭਾਈ ਦੀਆਂ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ
Ad Position 24