ਆਈਲਟਸ ਤੇ ਸਟੱਡੀ ਵੀਜ਼ਾ ਸੇਵਾਵਾਂ ’ਚ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ- ਡੱਲਾ
ਮੋਗਾ 29 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ. ਟੀ.
ਮੋਗਾ 29 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਛਾਣ ਬਣਾ ਰਿਹਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਆਧਾਰ ‘ਤੇ ਗਰਾਮਰ ਟੈਸਟ ਲਿਆ ਜਾਂਦਾ ਹੈ ਅਤੇ ਉਸ ਦੇ ਆਧਾਰ ‘ਤੇ ਕਲਾਸਾਂ ਵਿਚ ਦਾਖ਼ਲਾ ਦਿੱਤਾ ਜਾਂਦਾ ਹੈ। ਅਨੁਭਵੀ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੀ ਵਿਸਥਾਰ ਨਾਲ ਤਿਆਰੀ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਘਰ ਵਿਚ ਅਭਿਆਸ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਲਾਇਸੈਂਸ ਪ੍ਰਾਪਤ ਹੋਣ ਕਰ ਕੇ ਸੰਸਥਾ ਵਲੋਂ ਏਅਰ ਟਿਕਟਾਂ ਦੀ ਬੁਕਿੰਗ ਦੀ ਸਹੂਲਤ ਵੀ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਇਕੋ ਛੱਤ ਹੇਠ ਕਈ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਸੰਸਥਾ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਸਹੀ ਜਾਣਕਾਰੀ ਅਤੇ ਸਲਾਹ ਦਿੱਤੀ ਜਾਂਦੀ ਹੈ। ਜੇਕਰ ਕਿਸੇ ਵਿਦਿਆਰਥੀ ਦੀ ਫਾਈਲ ਪਹਿਲਾਂ ਰਫ਼ਿਊਜ ਹੋ ਚੁੱਕੀ ਹੈ ਤਾਂ ਉਹ ਆਪਣੇ ਦਸਤਾਵੇਜ਼ਾਂ ਸਮੇਤ ਦਫ਼ਤਰ ਆ ਕੇ ਮਾਹਿਰਾਂ ਤੋਂ ਸਲਾਹ ਲੈ ਸਕਦੇ ਹਨ।