ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਭਲਕੇ-ਭਾਈ ਧੱਲੇਕੇ
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ 1 ਦਸੰਬਰ ਨੂੰ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ 1 ਦਸੰਬਰ ਨੂੰ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ, ਜਥੇਦਾਰ ਜੀਤ ਸਿੰਘ ਕੋਰੇਆਲਾ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਲਾਭ ਸਿੰਘ ਧਰਮਕੋਟ, ਮਾਸਟਰ ਸੁਖਚੈਨ ਸਿੰਘ ਸੇਖਾ, ਮਾਸਟਰ ਸਤਵੰਤ ਸਿੰਘ ਮੋਗਾ, ਭੁਪਿੰਦਰ ਸਿੰਘ ਢਿੱਲੋਂ ਸਾਬਕਾ ਈ.ਟੀ.ਓ., ਦੌਲਤ ਸਿੰਘ ਬੁੱਕਣ ਵਾਲਾ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ।