29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਵੈ-ਗਣਨਾ ਕਰਨ ਦਾ ਅੱਜ ਆਖ਼ਰੀ ਦਿਨ- ਡਿਪਟੀ ਕਮਿਸ਼ਨਰ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ-2027 ਤਹਿਤ ਆਨਲਾਈਨ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਕਰਨ ਲਈ 30 ਨਵੰਬਰ ਆਖ਼ਰੀ ਦਿਨ ਹੈ ਅਤੇ ਜਿਹੜੇ ਨਾਗਰਿਕਾਂ ਨੇ ਹਾਲੇ ਤੱਕ ਆਪਣੀ ਸਵੈ-ਗਣਨਾ ਨਹੀਂ ਕੀਤੀ, ਉਹ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਇਹ ਪ੍ਰਕਿਰਿਆ ਮੁਕੰਮਲ ਕਰਨ।

Ad Position 21
No active advertisement
ਡਿਪਟੀ ਕਮਿਸ਼ਨਰ ਸਾਗਰ ਸੇਤੀਆ 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ-2027 ਤਹਿਤ ਆਨਲਾਈਨ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਕਰਨ ਲਈ 30 ਨਵੰਬਰ ਆਖ਼ਰੀ ਦਿਨ ਹੈ ਅਤੇ ਜਿਹੜੇ ਨਾਗਰਿਕਾਂ ਨੇ ਹਾਲੇ ਤੱਕ ਆਪਣੀ ਸਵੈ-ਗਣਨਾ ਨਹੀਂ ਕੀਤੀ, ਉਹ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਇਹ ਪ੍ਰਕਿਰਿਆ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਭਾਰਤ ਦੀ ਜਨਗਣਨਾ ਦੇਸ਼ ਦੀ ਭਵਿੱਖੀ ਯੋਜਨਾਬੰਦੀ ਅਤੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਪ੍ਰਕਿਰਿਆ ਹੈ। ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸਰਕਾਰ ਨੂੰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਰਿਹਾਇਸ਼, ਸੜਕਾਂ ਅਤੇ ਹੋਰ ਜਨਤਕ ਸਹੂਲਤਾਂ ਸਬੰਧੀ ਨੀਤੀਆਂ ਅਤੇ ਯੋਜਨਾਵਾਂ ਤਿਆਰ ਕਰਨ ਵਿਚ ਸਹਾਇਤਾ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ-ਗਣਨਾ ਦੀ ਆਨਲਾਈਨ ਸਹੂਲਤ ਨਾਲ ਨਾਗਰਿਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਦੇ ਹਨ। ਇਸ ਲਈ ਨਾਗਰਿਕ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਆਪਣੇ ਮੋਬਾਈਲ ਨੰਬਰ ਰਾਹੀਂ ਲਾਗਇੰਨ ਕਰ ਸਕਦੇ ਹਨ ਅਤੇ ਜਨਗਣਨਾ ਨਾਲ ਸਬੰਧਿਤ 40 ਸਵਾਲਾਂ ਦੇ ਜਵਾਬ ਦਰਜ ਕਰ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਮੋਗਾ ’ਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਪ੍ਰਗਟਾਈ ਚਿੰਤਾ ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਭਲਕੇ-ਭਾਈ ਧੱਲੇਕੇ
Ad Position 24