29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਮੋਗਾ ’ਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਪ੍ਰਗਟਾਈ ਚਿੰਤਾ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅੰਦਰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਮੋਗਾ ਵਿਧਾਨ ਸਭਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਨਜ਼ਰ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅੰਦਰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਮੋਗਾ ਵਿਧਾਨ ਸਭਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਸੂਬੇ ਅੰਦਰ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਰਹੀਆਂ ਹਨ। ਮਾਲਵਿਕਾ ਸੂਦ ਨੇ ਕਿਹਾ ਕਿ ਮੋਗਾ ਸ਼ਹਿਰ ਵਿਚ ਬੀਤੇ ਦਿਨੀਂ ਵਾਪਰੀ ਪਿਉ ਦੇ ਕਤਲ ਦੀ ਘਟਨਾ ਅਤੇ ਬੀਤੀ ਰਾਤ ਕਟਿੰਗ ਵਾਲੀ ਦੁਕਾਨ ‘ਤੇ ਹੋਈ ਭੰਨਤੋੜ ਵਰਗੀਆਂ ਘਟਨਾਵਾਂ ਨੇ ਸ਼ਹਿਰ ਵਾਸੀਆਂ ਵਿਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪਿੱਛੇ ਨਸ਼ਿਆਂ ਦਾ ਮਾੜਾ ਪ੍ਰਭਾਵ ਵੀ ਇਕ ਗੰਭੀਰ ਸਮਾਜਿਕ ਚਿੰਤਾ ਹੈ, ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਨਸ਼ਿਆਂ ਕਾਰਨ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ ਅਤੇ ਪਰਿਵਾਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਪਰ ਸਰਕਾਰ ਸਿਰਫ਼ ਬਿਆਨਾਂ ਰਾਹੀਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ। ਜੇਕਰ ਸਰਕਾਰ ਵਲੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਸਕਰਾਂ ਅਤੇ ਇਸ ਗ਼ੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਇਸ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਮਾਲਵਿਕਾ ਸੂਦ ਨੇ ਮੰਗ ਕੀਤੀ ਕਿ ਸਰਕਾਰ ਨਸ਼ਿਆਂ ਵਿਰੁੱਧ ਸਿਰਫ਼ ਮੁਹਿੰਮ ਚਲਾਉਣ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ- ਪ੍ਰਧਾਨ ਭੁੱਲਰ, ਢਿੱਲੋਂ ਬਰਾੜ ਅਗਲੀ ਖ਼ਬਰ ਸਵੈ-ਗਣਨਾ ਕਰਨ ਦਾ ਅੱਜ ਆਖ਼ਰੀ ਦਿਨ- ਡਿਪਟੀ ਕਮਿਸ਼ਨਰ
Ad Position 24