ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ- ਪ੍ਰਧਾਨ ਭੁੱਲਰ, ਢਿੱਲੋਂ ਬਰਾੜ
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਧਰਮਕੋਟ ਦੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਸਰਕਲ ਪ੍ਰਧਾਨ ਜਗਦੀਪ ਸਿੰਘ ਢਿੱਲੋਂ ਸੋਸਾਇਟੀ, ਚਰਨਜੀਤ ਸਿੰਘ ਗੋਰਾ ਬਰਾੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।
ਪ
ਪ੍ਰਧਾਨ ਪਰਮਿੰਦਰ ਸਿੰਘ ਭੁੱਲਰ, ਪ੍ਰਧਾਨ ਜਗਦੀਪ ਸਿੰਘ ਢਿੱਲੋਂ, ਗੋਰਾ ਬਰਾੜ
30-11-2026
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਧਰਮਕੋਟ ਦੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਸਰਕਲ ਪ੍ਰਧਾਨ ਜਗਦੀਪ ਸਿੰਘ ਢਿੱਲੋਂ ਸੋਸਾਇਟੀ, ਚਰਨਜੀਤ ਸਿੰਘ ਗੋਰਾ ਬਰਾੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਚਾਹੁੰਦੇ ਹਨ ਜੋ ਕਿ ਗੱਠਜੋੜ ਦੀ ਸਰਕਾਰ ਆਉਣ ਤੇ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਅਕਾਲੀ ਆਗੂਆਂ ਨੇ ਆਖਿਆ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਹੀ ਦਿਸ਼ਾ ਪ੍ਰਦਾਨ ਕਰਨ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਕੀਤਾ ਗਿਆ ਵਾਅਦਾ ਸਹਾਈ ਸਿੱਧ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੀ ਆਰਥਿਕ ਤਰੱਕੀ ਲਈ ਸਾਂਝੇ ਯਤਨਾਂ ਦਾ ਰਾਹ ਖੋਲ੍ਹੇਗਾ।