29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਜੀਂਦੜਾ ਸਕੂਲ ਵਿਖੇ ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਜ਼ਿਲ੍ਹਾ ਪੱਧਰੀ ਗੁਰਮਤਿ ਮੁਕਾਬਲੇ

ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਂਦੜਾ ਵਿਖੇ ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਵਿਰਸੇ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਗੁਰਮਤਿ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-11-2026
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਂਦੜਾ ਵਿਖੇ ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਵਿਰਸੇ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਗੁਰਮਤਿ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵੱਖ-ਵੱਖ ਵਰਗਾਂ ਵਿਚ ਭਾਸ਼ਣ, ਦਸਤਾਰ ਸਜਾਉਣ, ਗਤਕਾ, ਕੁਇਜ਼ ਅਤੇ ਕਵੀਸ਼ਰੀ ਦੇ ਰੌਚਕ ਮੁਕਾਬਲੇ ਕਰਵਾਏ ਗਏ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਗੁਰਮਤਿ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਹਾਜ਼ਰ ਸੰਗਤ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ। ਖ਼ਾਸ ਤੌਰ ‘ਤੇ ਗਤਕੇ ਦੇ ਜੌਹਰ ਅਤੇ ਕਵੀਸ਼ਰੀ ਵਾਰਾਂ ਨੇ ਪੂਰੇ ਮਾਹੌਲ ਨੂੰ ਖ਼ਾਲਸਾਈ ਰੰਗ ਵਿਚ ਰੰਗ ਦਿੱਤਾ। ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੰਠ ਵਿਚ ਦੂਸਰਾ, ਕਵੀਸ਼ਰੀ ਭਾਗ-1 ਅਤੇ ਭਾਗ-2 ਵਿਚੋਂ ਤੀਸਰਾ ਅਤੇ ਦੂਸਰਾ ਸਥਾਨ ਅਤੇ ਦੁਮਾਲਾ ਸਜਾਉਣ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਟਰੱਸਟ ਦੇ ਅਹੁਦੇਦਾਰਾਂ ਅਤੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਲੋਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਟਰੱਸਟ ਵਲੋਂ ਸ਼ੀਲਡਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਟਾਫ਼, ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ, ਟਰੱਸਟ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਦਾਰ ਗੁਲਜ਼ਾਰ ਸਿੰਘ ਸਕੂਲ ਦੇ ਪ੍ਰਬੰਧਕਾਂ ਵਲੋਂ ਮਹਿਮਾਨਾਂ ਦਾ ਧੰਨਵਾਦ ਅਗਲੀ ਖ਼ਬਰ ਵਿਦੇਸ਼ ਵੱਸਦੇ ਗਰੀਸ ਟੀਮ ਮੈਂਬਰ ਬਾਘਾ ਪੁਰਾਣਾ ’ਚ ਕਰ ਰਹੇ ਸਮਾਜ ਸੇਵੀ ਕਾਰਜ
Ad Position 24