ਸਰਦਾਰ ਗੁਲਜ਼ਾਰ ਸਿੰਘ ਸਕੂਲ ਦੇ ਪ੍ਰਬੰਧਕਾਂ ਵਲੋਂ ਮਹਿਮਾਨਾਂ ਦਾ ਧੰਨਵਾਦ
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਬੀਤੇ ਦਿਨੀਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਪਹੁੰਚੇ ਮਹਿਮਾਨਾਂ ਦਾ ਸਕੂਲ ਪ੍ਰਬੰਧਕਾਂ ਵਲੋਂ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਬੀਤੇ ਦਿਨੀਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਪਹੁੰਚੇ ਮਹਿਮਾਨਾਂ ਦਾ ਸਕੂਲ ਪ੍ਰਬੰਧਕਾਂ ਵਲੋਂ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਧਾਇਕ ਲਾਡੀ ਢੋਸ ਨੇ ਸਕੂਲ ਪ੍ਰਬੰਧਕਾਂ ਵਲੋਂ ਕਰਵਾਏ ਧਾਰਮਿਕ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹੈ ਅਤੇ ਦੁਨਿਆਵੀ ਜੀਵਨ ਵਿਚ ਹਰ ਵਿਅਕਤੀ ਲਈ ਸਿੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਰਾਹੀਂ ਹੀ ਮਨੁੱਖ ਆਪਣੇ ਜੀਵਨ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਮਾਜ ਦੀ ਤਰੱਕੀ ਵਿਚ ਵੀ ਯੋਗਦਾਨ ਪਾ ਸਕਦਾ ਹੈ। ਸਮਾਗਮ ਦੌਰਾਨ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਹੋਣਹਾਰ ਪੁੱਤਰ ਰੁਪਿੰਦਰ ਸਿੰਘ ਰਾਜੂ ਸਮਰਾ ਦਾ ਵੀ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਸ਼ਾਮਿਲ ਹੋਏ ਸਮੂਹ ਮਹਿਮਾਨਾਂ, ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਸਾਂਝ, ਸ਼ਰਧਾ ਅਤੇ ਭਾਈਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਰਪੰਚ,ਪੰਚ, ਨਗਰ ਨਿਵਾਸੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਹਾਜ਼ਰੀ ਭਰੀ।