29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬਾਪੂ ਗੁਰਬਚਨ ਸਿੰਘ ਬਰਾੜ ਸੁਖਾਨੰਦ ਦਾ ਭਾਵੁਕ ਮਾਹੌਲ ’ਚ ਹੋਇਆ ਅੰਤਿਮ ਸੰਸਕਾਰ

ਠੱਠੀ ਭਾਈ, 29 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੁਖਾਨੰਦ ਦੇ ਨਾਮਵਰ ਅਤੇ ਸਤਿਕਾਰਤ ਬਰਾੜ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਪਰਿਵਾਰ ਦੇ ਸਤਿਕਾਰਯੋਗ ਬਜ਼ੁਰਗ ਬਾਪੂ ਗੁਰਬਚਨ ਸਿੰਘ ਬਰਾੜ ਦਾ ਦਿਹਾਂਤ ਹੋ ਗਿਆ। ਅਕਾਲ ਚਲਾਣੇ ਉਪਰੰਤ ਅੱਜ ਪਿੰਡ ਸੁਖਾਨੰਦ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਬੇਹੱਦ ਭਾਵੁਕ ਮਾਹੌਲ ਵਿਚ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਠੱਠੀ ਭਾਈ, 29 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੁਖਾਨੰਦ ਦੇ ਨਾਮਵਰ ਅਤੇ ਸਤਿਕਾਰਤ ਬਰਾੜ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਪਰਿਵਾਰ ਦੇ ਸਤਿਕਾਰਯੋਗ ਬਜ਼ੁਰਗ ਬਾਪੂ ਗੁਰਬਚਨ ਸਿੰਘ ਬਰਾੜ ਦਾ ਦਿਹਾਂਤ ਹੋ ਗਿਆ। ਅਕਾਲ ਚਲਾਣੇ ਉਪਰੰਤ ਅੱਜ ਪਿੰਡ ਸੁਖਾਨੰਦ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਬੇਹੱਦ ਭਾਵੁਕ ਮਾਹੌਲ ਵਿਚ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਕੇ-ਸੰਬੰਧੀਆਂ, ਦੋਸਤਾਂ-ਮਿੱਤਰਾਂ ਅਤੇ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਨਮ ਅੱਖਾਂ ਨਾਲ ਵਿੱਛੜੇ ਬਜ਼ੁਰਗ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਬਾਪੂ ਗੁਰਬਚਨ ਸਿੰਘ ਬਰਾੜ ਦੀ ਮ੍ਰਿਤਕ ਦੇਹ ‘ਤੇ ਲੋਈ ਪਾ ਕੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਸਵਰਗੀ ਬਾਪੂ ਗੁਰਬਚਨ ਸਿੰਘ ਬਰਾੜ, ਗੁਰਤੇਜ ਸਿੰਘ ਬਰਾੜ ਅਤੇ ਆੜ੍ਹਤੀ ਅੰਗਰੇਜ਼ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਸਨ, ਜਦ ਕਿ ਗੁਰਨਾਮ ਸਿੰਘ ਬਰਾੜ, ਬਲਵਿੰਦਰ ਸਿੰਘ ਬਰਾੜ, ਹਰਵਿੰਦਰ ਸਿੰਘ ਬਰਾੜ ਤੇ ਗੁਰਵਿੰਦਰ ਸਿੰਘ ਬਰਾੜ ਦੇ ਦਾਦਾ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਪਿੰਡ ਸੁਖਾਨੰਦ ਅਤੇ ਸਮੁੱਚੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਬਰਾੜ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਪਿੰਡ ਸੁਖਾਨੰਦ, ਸੁਖਾਨੰਦ ਖ਼ੁਰਦ, ਸੰਤੂ ਵਾਲਾ ਦੀਆਂ ਗ੍ਰਾਮ ਪੰਚਾਇਤਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਲਾਨਾ ਗੁਰਮਤਿ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਰਦਾਰ ਗੁਲਜ਼ਾਰ ਸਿੰਘ ਸਕੂਲ ਦੇ ਪ੍ਰਬੰਧਕਾਂ ਵਲੋਂ ਮਹਿਮਾਨਾਂ ਦਾ ਧੰਨਵਾਦ
Ad Position 24