29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗਿਆਨ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਲਾਨਾ ਗੁਰਮਤਿ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਠੱਠੀ ਭਾਈ, 29 ਨਵੰਬਰ (ਜਗਰੂਪ ਸਿੰਘ ਮਠਾੜੂ)-ਸਤਿਨਾਮ ਸਰਬ ਕਲਿਆਣ ਟਰੱਸਟ ਮੋਗਾ ਵਲੋਂ ਪਿੰਡ ਜੀਂਦੜਾ ਵਿਖੇ ਕਰਵਾਏ ਗਏ ਸਾਲਾਨਾ ਗੁਰਮਤਿ ਮੁਕਾਬਲਿਆਂ ਵਿਚ ਮੋਗਾ ਜ਼ਿਲ੍ਹੇ ਦੇ ਲਗਭਗ 30 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਗਿਆਨ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਗੁਰਮਤਿ ਅਧਿਆਪਕ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਠੱਠੀ ਭਾਈ, 29 ਨਵੰਬਰ (ਜਗਰੂਪ ਸਿੰਘ ਮਠਾੜੂ)-ਸਤਿਨਾਮ ਸਰਬ ਕਲਿਆਣ ਟਰੱਸਟ ਮੋਗਾ ਵਲੋਂ ਪਿੰਡ ਜੀਂਦੜਾ ਵਿਖੇ ਕਰਵਾਏ ਗਏ ਸਾਲਾਨਾ ਗੁਰਮਤਿ ਮੁਕਾਬਲਿਆਂ ਵਿਚ ਮੋਗਾ ਜ਼ਿਲ੍ਹੇ ਦੇ ਲਗਭਗ 30 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਗਿਆਨ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਗੁਰਮਤਿ ਅਧਿਆਪਕ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬਾਣੀ ਕੰਠ ਮੁਕਾਬਲੇ ਵਿਚ ਛੇਵੀਂ ਜਮਾਤ ਦੀ ਵਿਦਿਆਰਥਣ ਸ਼ਬਦਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦ ਕਿ ਪ੍ਰਸ਼ਨੋਤਰੀ ਮੁਕਾਬਲੇ ਵਿਚ ਅਵਨੀਤ ਕੌਰ, ਗੁਰਨੀਤ ਕੌਰ ਅਤੇ ਹਰਮਨ ਕੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿਚ ਗੁਰਅੰਸ਼ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਗਤਕਾ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਗੁਰਮਤਿ ਅਧਿਆਪਕ ਸੁਖਵਿੰਦਰ ਸਿੰਘ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕ ਗੁਰਸੇਵਕ ਸਿੰਘ ਚਾਨੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਗੁਰਬਾਣੀ, ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਅਜਿਹੇ ਮੁਕਾਬਲੇ ਬੱਚਿਆਂ ਅੰਦਰ ਧਾਰਮਿਕ ਗਿਆਨ, ਸਟੇਜ ‘ਤੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਨੂਮਾਨ ਦੇ ਜਨਮ ਉਤਸਵ ਮੌਕੇ ਵਿਸ਼ਾਲ ਸੰਕੀਰਤਨ ਕਰਵਾਇਆ ਅਗਲੀ ਖ਼ਬਰ ਬਾਪੂ ਗੁਰਬਚਨ ਸਿੰਘ ਬਰਾੜ ਸੁਖਾਨੰਦ ਦਾ ਭਾਵੁਕ ਮਾਹੌਲ ’ਚ ਹੋਇਆ ਅੰਤਿਮ ਸੰਸਕਾਰ
Ad Position 24