16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

24 ਪਿੰਡਾਂ ਦੇ ਸਰਪੰਚਾਂ ਨਾਲ ਮਿਲ ਕੇ ਓ. ਐਸ. ਡੀ. ਸੁਖਵੀਰ ਸਿੰਘ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 30-01-2026
ਧੂਰੀ, 29 ਜਨਵਰੀ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਓ. ਐਸ. ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ-ਪੰਚਾਂ ਸਮੇਤ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਮੌਕੇ 'ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੇ ਆਪਣੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਭੇਜੀਆਂ ਗਈਆਂ ਗਰਾਂਟਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਹੈ | ਓ. ਐਸ. ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਗਰਾਂਟਾਂ ਸੰਬੰਧੀ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈਂਦੇ ਹਨ | ਉਨ੍ਹਾਂ ਨੇ ਪਿੰਡਾਂ ਵਿਚ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵੱਤਾ ਦੇ ਮਿਆਰਾਂ ਅਨੁਸਾਰ ਤੇ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ | ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ, ਹਰਜੀਤ ਸਿੰਘ, ਭਗਵਾਨ ਸਿੰਘ, ਰਜਿੰਦਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਸੁਖਚੈਨ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਜਸਵੀਰ ਦਾਸ, ਜਗਰਾਜ ਸਿੰਘ, ਹਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਜਸਵੀਰ ਸਿੰਘ, ਗੁਰਜੀਤ ਸਿੰਘ, ਖ਼ਾਲਿਦ ਖ਼ਾਨ, ਬਲਦੀਪ ਸਿੰਘ, ਰਮਨਦੀਪ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਸੱਤ ਰੋਜ਼ਾ ਗੁਰਮਤਿ ਸਮਾਗਮ ਸਮਾਪਤ ਸੰਗਤਾਂ ਅੰਮਿ੍ਤ ਛਕ ਕੇ ਗੁਰੂ ਲੜ ਲੱਗਣ... ਅਗਲੀ ਖ਼ਬਰ ਸਿਹਤ ਕਾਮਿਆਂ ਦੀਆਂ ਪੋਸਟਾਂ ਵਧਾਉਣ ਦੀ ਮੰਗ
Ad Position 24