16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਿਸਾਨ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਮੂਹਰੇ ਧਰਨਾ 5 ਨੂੰ

Ad Position 21
No active advertisement
ਅਜੀਤ ਡੈਸਕ 30-01-2026
ਸੰਗਰੂਰ, 29 ਜਨਵਰੀ (ਧੀਰਜ ਪਸੌਰੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਰਾਜਪਾਲ ਸਿੰਘ ਮੰਗਵਾਲ ਤੇ ਕਰਮਜੀਤ ਕੌਰ ਭਿੰਡਰਾਂ ਨੇ ਕਿਹਾ ਹੈ ਕਿ ਕੇਂਦਰ ਦੀ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਮਜ਼ਦੂਰ ਵਿਰੋਧੀ ਤੇ ਲੋਕ ਵਿਰੋਧੀ ਕਾਨੂੰਨ ਨੇ ਜਿਹੜੇ ਧੜਾਧੜ ਲੋਕਾਂ ਉੱਪਰ ਦਿਨੋਂ ਦਿਨ ਨਵੇਂ ਹਮਲੇ ਦੇ ਰੂਪ ਵਿਚ ਲੈ ਕੇ ਆ ਰਹੀ ਹੈ | ਬਿਜਲੀ ਬਿੱਲ 2025 ਨਾਲ ਕਿਸਾਨਾਂ ਤੇ ਗ਼ਰੀਬ ਲੋਕਾਂ ਤੋਂ ਬਿਜਲੀ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹੋ ਜਾਵੇਗੀ ਕਿਉਂਕਿ ਬਿਜਲੀ ਦਾ ਖੇਤਰ ਪੂਰੀ ਤਰ੍ਹਾਂ ਕਾਰਪੋਰੇਟ ਅਧੀਨ ਚੱਲਿਆ ਜਾਵੇਗਾ, ਫਿਰ ਕਾਰਪੋਰੇਟ ਘਰਾਣੇ ਮਹਿੰਗੇ ਭਾਅ ਦੇ ਉੱਪਰ ਬਿਜਲੀ ਜਿਹੜੀ ਲੋਕਾਂ ਨੂੰ ਮਨ ਮਰਜ਼ੀ ਦੇ ਭਾਅ ਵੇਚਣਗੇ | ਖੇਤਾਂ ਦੀ ਬਿਜਲੀ ਤੇ ਮਿਲਦੀ ਸਬਸਿਡੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ | ਪੰਜਾਬ ਸਰਕਾਰ ਵਲੋਂ ਭਾਵੇਂ ਲੋਕਾਂ 'ਚ ਪ੍ਰਚਾਰਿਆ ਜਾ ਰਿਹਾ ਕਿ ਮੁੱਖ ਮੰਤਰੀ ਟਵੀਟ ਕਰਕੇ ਬਿਜਲੀ ਬਿਲ ਦਾ ਵਿਰੋਧ ਕਰ ਰਹੇ ਹਨ ਪਰ ਬਿਜਲੀ ਬਿੱਲ ਨੂੰ ਜਿਥੇ ਵਿਸ਼ੇਸ਼ ਸਦਨ ਸੱਦ ਕੇ ਮੁੱਢੋਂ ਰੱਦ ਕੀਤਾ ਜਾਣਾ ਚਾਹੀਦਾ ਸੀ ਉਹ ਸਿਰਫ਼ ਟਵੀਟ ਕਰਕੇ ਬੁੱਥਾ ਸਾਰ ਰਹੇ ਹਨ | ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ 5 ਫਰਵਰੀ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਇਕ ਦਿਨ ਦੇ ਘਿਰਾਓ ਦੇ ਪ੍ਰੋਗਰਾਮ ਦੇ ਸੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਵੱਡਾ ਇਕੱਠ ਕੀਤਾ ਜਾਵੇਗਾ | ਪੰਜਾਬ ਸਰਕਾਰ ਦੇ ਵਲੋਂ ਕੇਂਦਰ ਸਰਕਾਰ ਦੀ ਸ਼ਹਿ 'ਤੇ ਸ਼ੰਭੂ ਖਨੌਰੀ ਬਾਰਡਰ ਤੇ ਕਿਸਾਨਾਂ ਦਾ ਮੋਰਚਾ ਉਜਾੜ ਕੇ ਤਕਰੀਬਨ 4 ਕਰੋੜ ਦਾ ਨੁਕਸਾਨ ਕੀਤਾ ਗਿਆ | ਉਸ ਨੁਕਸਾਨ ਦੀ ਭਰਪਾਈ ਸਮੇਤ ਕਿਸਾਨਾਂ 'ਤੇ ਪਏ ਪਰਾਲੀ ਦੇ ਪਰਚੇ ਤੇ ਕਿਸਾਨ ਆਗੂਆਂ ਤੇ ਪਿਛਲੇ ਸਮੇਂ ਵਿਚ ਰੇਲਵੇ ਤੇ ਹੋਰ ਪਾਏ ਪਰਚੇ ਰੱਦ ਕਰਵਾਉਣ ਲਈ ਨਾਲ ਦੀ ਨਾਲ ਜੋ ਪੁਲਿਸ ਰਾਜ ਸਥਾਪਤ ਕਰਕੇ ਕਿਸਾਨਾਂ ਮਜ਼ਦੂਰਾਂ ਤੇ ਜ਼ਬਰ ਕਰਕੇ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ | ਉਸ ਦਹਿਸ਼ਤ ਨੂੰ ਤੋੜਨ ਲਈ ਵੱਡੀ ਗਿਣਤੀ ਕਿਸਾਨ, ਮਜ਼ਦੂਰ ਤੇ ਬੀਬੀਆਂ ਮੁੱਖ ਮੰਤਰੀ ਦੀ ਕੋਠੀ ਅੱਗੇ ਵੱਡੀ ਗਿਣਤੀ ਕਾਫ਼ਲੇ ਲੈ ਕੇ ਪਹੁੰਚਣਗੇ |
Ad Position 22
No active advertisement
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ ਅਗਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਸੱਤ ਰੋਜ਼ਾ ਗੁਰਮਤਿ ਸਮਾਗਮ ਸਮਾਪਤ ਸੰਗਤਾਂ ਅੰਮਿ੍ਤ ਛਕ ਕੇ ਗੁਰੂ ਲੜ ਲੱਗਣ...
Ad Position 24