16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 30-01-2026
ਲਹਿਰਾਗਾਗਾ, 29 ਜਨਵਰੀ (ਅਸ਼ੋਕ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਤਹਿਸੀਲ ਦਫ਼ਤਰ 'ਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀ ਪੱਕੀ ਨਿਯੁਕਤੀ ਨਾ ਹੋਣ ਕਾਰਨ ਰੋਸ ਮੁਜ਼ਾਹਰਾ ਕੀਤਾ | ਬਲਾਕ ਦੇ ਆਗੂਆਂ ਨੇ ਦੱਸਿਆ ਹੈ ਕਿ ਲਹਿਰਾਗਾਗਾ ਦੀ ਤਹਿਸੀਲ 'ਚ ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰ ਦੀ ਕੋਈ ਪੱਕੀ ਨਿਯੁਕਤੀ ਨਹੀਂ ਹੈ, ਜਿਸ ਕਾਰਨ ਪਿੰਡਾਂ ਤੇ ਸ਼ਹਿਰ ਨਿਵਾਸੀਆਂ ਨੂੰ ਜ਼ਮੀਨਾਂ ਦੇ ਕੰਮ ਕਰਵਾਉਣ ਲਈ ਬਹੁਤ ਜ਼ਿਆਦਾ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਇਹ ਆਵਾਜ਼ ਪਹਿਲਾਂ ਵੀ ਕਈ ਵਾਰੀ ਉਠਾਈ ਜਾ ਚੁੱਕੀ ਹੈ ਪਰ ਸਰਕਾਰ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ | ਆਗੂਆਂ ਨੇ ਕਿਹਾ ਕਿ ਅਸੀਂ ਅੱਜ ਇਸ ਰੋਸ ਮੁਜ਼ਾਹਰੇ ਰਾਹੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇੱਥੇ ਲਹਿਰਾਗਾਗਾ ਤਹਿਸੀਲ ਕੰਪਲੈਕਸ ਵਿਚ ਪੱਕੇ ਤੌਰ 'ਤੇ ਦੋਵੇਂ ਤਹਿਸੀਲਦਾਰਾਂ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ | ਪਰ ਜੇਕਰ ਫਿਰ ਵੀ ਸਰਕਾਰ ਨੇ ਜਾਂ ਪ੍ਰਸ਼ਾਸਨ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਬੀ. ਕੇ. ਯੂ. ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਤਹਿਸੀਲਦਾਰਾਂ ਦੀਆਂ ਨਿਯੁਕਤੀਆਂ ਵਾਸਤੇ ਤਿੱਖਾ ਐਕਸ਼ਨ ਕੀਤਾ ਜਾਵੇਗਾ | ਇਸ ਸਮੇਂ ਬਲਾਕ ਆਗੂ ਸਰਬਜੀਤ ਲਹਿਰਾ, ਗੁਰਪ੍ਰੀਤ ਸੰਗਤਪੁਰਾ, ਰਾਮ ਚੰਦ ਚੋਟੀਆਂ, ਬਿੰਦਰ ਖੋਖਰ, ਦਰਸ਼ਨ ਸਿੰਘ ਕੋਟੜਾ, ਨਰਿੰਦਰ ਸ਼ਰਮਾ, ਗੁਰੀ ਚਹਿਲ, ਗੁਰਦੇਵ ਸਿੰਘ, ਓਮ ਪ੍ਰਕਾਸ਼ ਲਹਿਰਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੇ ਉੱਪਲੀ ਫਾਟਕਾਂ ਨੇੜੇ ਸਕੂਲੀ ਬੱਸ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਮੂਹਰੇ ਧਰਨਾ 5 ਨੂੰ
Ad Position 24