16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 30-01-2026
ਸੰਦੌੜ, 29 ਜਨਵਰੀ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਭਗਤ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਖੁਰਦ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਾਲਾਨਾ ਨਗਰ ਕੀਰਤਨ ਸਜਾਇਆ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਸਾਲਾਨਾ ਨਗਰ ਕੀਰਤਨ ਦੌਰਾਨ ਇੰਟਰਨੈਸ਼ਨਲ ਢਾਡੀ ਜਥਾ ਜਥੇਦਾਰ ਨਾਰੰਗ ਸਿੰਘ ਝੱਲੀ ਤੇ ਪੰਥਕ ਢਾਡੀ ਜਥਾ ਭਾਈ ਹਰਪ੍ਰੀਤ ਸਿੰਘ ਮਸਤਾਨਾ ਨੇ ਭਗਤ ਰਵਿਦਾਸ ਮਹਾਰਾਜ ਦੇ ਜੀਵਨ ਸੰਬੰਧੀ ਸੰਗਤਾਂ ਨੂੰ ਚਾਨਣਾ ਪਾਇਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਪੰਜ ਪਿਆਰੇ ਸਾਹਿਬਾਨ ਦਾ ਸਨਮਾਨ ਕੀਤਾ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਸੇਵਾ ਐਂਡ ਵੈੱਲਫੇਅਰ ਕਲੱਬ ਵਲੋਂ ਸਾਰੇ ਨਗਰ ਵਿਚ ਸਫ਼ਾਈ ਮੁਹਿੰਮ ਦੌਰਾਨ ਸਫ਼ਾਈ ਕਰਨ ਦੀ ਸੇਵਾ ਨਿਭਾਈ | ਸਰਪੰਚ ਕੁਲਵੀਰ ਸਿੰਘ ਮਾਣਕ ਫ਼ੌਜੀ, ਜਥੇਦਾਰ ਭੁਪਿੰਦਰ ਸਿੰਘ ਖੁਰਦ, ਡਾ. ਸਤਪਾਲ ਸਿੰਘ, ਹੈੱਡ ਗ੍ਰੰਥੀ ਚਰਨਜੀਤ ਸਿੰਘ, ਮਨਜੋਤ ਸਿੰਘ ਖੁਰਦ, ਅਮਰਜੀਤ ਸਿੰਘ, ਅੰਮਿ੍ਤਪ੍ਰੀਤ ਸਿੰਘ ਰਾਠੀ, ਵਿਕਰਮਜੀਤ ਸਿੰਘ ਰਾਠੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ 4 ਤੋਂ ਅਗਲੀ ਖ਼ਬਰ ਮਿਸਤਰੀ ਮਹਿੰਦਰ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ
Ad Position 24