16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰਮੀਤ ਸਿੰਘ ਮੁੜ ਬਣੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ

Ad Position 21
No active advertisement
ਗੁਰਦੁਆਰਾ ਸਾਹਿਬ ਸੰਤਪੁਰਾ ਦੀ ਪ੍ਰਬੰਧਕ ਕਮੇਟੀ ਦਾ ਮੁੜ ਪ੍ਰਧਾਨ ਬਣਨ 'ਤੇ ਗੁਰਮੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ | ਤਸਵੀਰ : ਮੁਕੇਸ਼ ਕੁਮਾਰ <br/> 30-01-2026
ਸੰਗਰੂਰ, 29 ਜਨਵਰੀ (ਦਮਨਜੀਤ ਸਿੰਘ)-ਗੁਰਦੁਆਰਾ ਸਾਹਿਬ ਸੰਤਪੁਰਾ ਸੰਗਰੂਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਇਲਾਕੇ ਦੀ ਸੰਗਤ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਗੁਰੂ ਘਰ ਦੇ ਹਾਲ 'ਚ ਹੋਈ ਇਸ ਚੋਣ ਦੌਰਾਨ ਸੰਗਤ ਵਲੋਂ ਮੌਜੂਦਾ ਪ੍ਰਧਾਨ ਗੁਰਮੀਤ ਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਮੁੜ ਪ੍ਰਧਾਨ ਬਣਾਇਆ | ਸੰਗਤ ਵਲੋਂ ਦਿੱਤੀ ਇਸ ਜਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾ ਨਾਲੋਂ ਵੀ ਵੱਧ ਚੜ੍ਹ ਕੇ ਗੁਰੂ ਘਰ ਦੀ ਸੇਵਾ ਕਰਨਗੇ | ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਕਈ ਕੰਮ ਕਰਵਾਏ ਗਏ ਹਨ ਅਤੇ ਰਹਿੰਦੇ ਕੰਮ ਸੰਗਤ ਦੇ ਸਹਿਯੋਗ ਨਾਲ ਹੁਣ ਨੇਪਰੇ ਚੜ੍ਹਾਏ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਖਨੌਰੀ-ਕੈਥਲ ਮਾਰਗ ਦੇ ਨਵੀਨੀਕਰਨ ਲਈ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮਾਸਟਰ ਸ਼ਾਮ ਲਾਲ ਸਿੰਗਲਾ ਸਨਮਾਨਿਤ
Ad Position 24