16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਖਨੌਰੀ-ਕੈਥਲ ਮਾਰਗ ਦੇ ਨਵੀਨੀਕਰਨ ਲਈ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 30-01-2026
ਖਨੌਰੀ, 29 ਜਨਵਰੀ (ਬਲਵਿੰਦਰ ਸਿੰਘ ਥਿੰਦ)-ਖਨੌਰੀ-ਕੈਥਲ ਰੋਡ ਦੇ ਨਵੀਨੀਕਰਨ ਨੂੰ ਲੈ ਕੇ ਅੱਜ ਖਨੌਰੀ ਤੇ ਸ਼ੁਤਰਾਣਾ ਹਲਕੇ ਦੇ ਇਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ | ਵਫ਼ਦ 'ਚ ਸ਼ਾਮਿਲ ਆਗੂਆਂ ਰਾਜਪਾਲ ਖਨੌਰੀ ਅਤੇ ਪ੍ਰੋਫੈਸਰ ਅਮਨਜੀਤ ਸਿੰਘ ਨੇ ਦੱਸਿਆ ਕਿ ਖਨੌਰੀ ਤੋਂ ਕੈਥਲ ਰੋਡ ਪਿਛਲੇ ਦੋ-ਤਿੰਨ ਸਾਲਾਂ ਤੋਂ ਬੁਰੀ ਤਰ੍ਹਾਂ ਟੁੱਟਿਆ ਹੋਇਆ ਹੈ ਅਤੇ ਇਸ ਸੜਕ ਵਿਚ ਥਾਂ-ਥਾਂ ਤੇ ਕਈ ਕਈ ਫੁੱਟ ਡੂੰਘੇ ਟੋਏ ਪੈ ਚੁੱਕੇ ਹਨ | ਇਹ ਸੜਕ ਪੰਜਾਬ ਦੇ ਸੰਗਰੂਰ ਤੇ ਪਟਿਆਲਾ ਜ਼ਿਲਿ੍ਹਆਂ ਨੂੰ ਹਰਿਆਣਾ ਦੇ ਕੈਥਲ ਅਤੇ ਕੁਰੂਕਸ਼ੇਤਰ ਨਾਲ ਜੋੜਨ ਵਾਲਾ ਮੁੱਖ ਮਾਰਗ ਹੈ | ਸੜਕ ਦੀ ਖ਼ਸਤਾ ਹਾਲਤ ਕਾਰਨ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਇਸ ਮਾਰਗ 'ਤੇ ਬੰਦ ਹਨ, ਜਿਸ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ | ਆਗੂ ਜਸਪਾਲ ਸਿੰਘ ਅਨਦਾਨਾ ਤੇ ਪਰਮਿੰਦਰ ਸਿੰਘ ਸਾਗਰਾ ਨੇ ਕਿਹਾ ਕਿ ਬੱਸਾਂ ਬੰਦ ਹੋਣ ਦਾ ਸਭ ਤੋਂ ਵੱਧ ਨੁਕਸਾਨ ਸਕੂਲਾਂ ਤੇ ਕਾਲਜਾਂ ਵਿਚ ਪੜ੍ਹਨ ਵਾਲੇ ਇਸ ਇਲਾਕੇ ਦੇ ਬੱਚਿਆਂ ਨੂੰ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਸੜਕ ਹੁਣ ਐਨ. ਐੱਚ . ਏ. ਆਈ. ਨੂੰ ਟਰਾਂਸਫ਼ਰ ਹੋ ਚੁੱਕੀ ਹੈ ਅਤੇ ਇਸ ਦੇ ਨਵੀਨੀਕਰਨ ਦਾ ਕੰਮ ਐਨ. ਐੱਚ . ਏ. ਆਈ. ਦੇ ਵਲੋਂ ਹੀ ਕੀਤਾ ਜਾਣਾ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਈਸਾਪੁਰ ਨੂੰ ਦੋਹਰਾ ਸਦਮਾ, ਨੂੰਹ ਤੋਂ ਬਾਅਦ ਪਿਤਾ ਦਾ ਦਿਹਾਂਤ ਅਗਲੀ ਖ਼ਬਰ ਗੁਰਮੀਤ ਸਿੰਘ ਮੁੜ ਬਣੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ
Ad Position 24