29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 19-02-2026
ਬਰਨਾਲਾ, 18 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਹਵਾਲਾਤੀ ਤੋਂ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਮੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬੈਰਕ ਨੰ: 3 ਵਿਚੋਂ ਹਵਾਲਾਤੀ ਮਨਪ੍ਰੀਤ ਸਿੰਘ ਪੱੁਤਰ ਬਿੰਦਰ ਸਿੰਘ ਵਾਸੀ ਤਪਾ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ | ਪੁਲਿਸ ਕਾਰਵਾਈ ਅਨੁਸਾਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਚੱਠੇ ਨੱਕਟੇ 'ਚ ਐਨ ਆਰ ਆਈ ਭਰਾਵਾਂ ਦੀਆਂ ਕੋਠੀਆਂ 'ਚ ਚੋਰੀ <br/> ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਲੈ ਕੇ ਭਾਜਪਾ ਵੱਲੋਂ ਮੁਢਲੀ ਮੀਟਿੰਗ
Ad Position 24