28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਧੂਰੀ ਹਲਕੇ ਦਾ ਪਿੰਡ ਕੌਲਸੇੜੀ ਅਤਿ ਆਧੁਨਿਕ ਸਹੂਲਤਾਂ ਨਾਲ ਹੋਇਆ ਲੈਸ-ਬੀ.ਡੀ.ਪੀ.ਓ. ਸਿੱਧੂ

Ad Position 21
No active advertisement
ਅਜੀਤ ਡੈਸਕ 19-02-2026
ਧੂਰੀ, 18 ਫਰਵਰੀ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹੁਣ ਪਿੰਡਾਂ ਨੂੰ ਹਾਈਟੈੱਕ ਬਣਾਇਆ ਜਾ ਰਿਹਾ ਹੈ | ਪੰਜਾਬ ਦੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਵਿਚ ਹੁਣ ਐਲ.ਈ.ਡੀ. ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਵਰਗੀਆਂ ਅਤਿ ਆਧੁਨਿਕ ਤਕਨੀਕਾਂ ਵੀ ਸ਼ਾਮਲ ਹੋ ਗਈਆਂ ਹਨ, ਜੋ ਪਿੰਡਾਂ ਨੂੰ ਹੋਰ ਸੁਰੱਖਿਅਤ ਬਣਾ ਰਹੀਆਂ ਹਨ | ਇਸ ਲੜੀ ਤਹਿਤ ਧੂਰੀ ਹਲਕੇ ਦਾ ਪਿੰਡ ਕੌਲਸੇੜੀ ਇੱਕ ਉਦਾਹਰਨ ਬਣ ਕੇ ਸਾਹਮਣੇ ਆਇਆ ਹੈ, ਜਿੱਥੇ ਪਿੰਡ ਵਿਚ 14 ਲੱਖ ਰੁਪਏ ਦੀ ਲਾਗਤ ਨਾਲ 175 ਸੋਲਰ ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਪਿੰਡ ਦੀਆਂ ਗਲੀਆਂ ਅਤੇ ਸੜਕਾਂ ਰਾਤ ਸਮੇਂ ਰੌਸ਼ਨ ਹੋ ਰਹੀਆਂ ਹਨ | ਇਸ ਦੇ ਨਾਲ ਹੀ 5 ਲੱਖ ਰੁਪਏ ਦੀ ਲਾਗਤ ਨਾਲ 26 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ, ਜਿਸ ਨਾਲ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਏ ਹਨ | ਪਿੰਡ ਕੌਲਸੇੜੀ ਦੇ ਸਰਪੰਚ ਵੀਰਪਾਲ ਕੌਰ ਨੇ ਦੱਸਿਆ ਕਿ ਪਿੰਡ ਦੀ ਫਿਰਨੀ 'ਤੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਆਵਾਜਾਈ ਸੁਖਾਲੀ ਹੋਵੇਗੀ | ਇਸ ਤੋਂ ਇਲਾਵਾ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਲਈ 32 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਤਹਿਤ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ, ਜੋ ਸਫ਼ਾਈ ਅਤੇ ਵਾਤਾਵਰਨ ਸੁਰੱਖਿਆ ਵੱਲ ਮਹੱਤਵਪੂਰਨ ਕਦਮ ਹੈ | ਉਨ੍ਹਾਂ ਦੱਸਿਆ ਕਿ ਪਿੰਡ ਦੇ ਸ਼ਹੀਦ ਮਨਿੰਦਰ ਸਿੰਘ ਦੀ ਯਾਦ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ ਤਿਆਰ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ 10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਧਰਮਸ਼ਾਲਾ ਦਾ ਨਿਰਮਾਣ ਵੀ ਜਾਰੀ ਹੈ | ਸਰਪੰਚ ਨੇ ਦੱਸਿਆ ਕਿ ਪਿੰਡ ਦਾ ਟੋਭਾ ਜਿਸ ਵਿਚ ਮਮਟੀ ਵੀ ਬਣਾਈ ਗਈ ਹੈ, ਉਹ ਆਲੇ-ਦੁਆਲੇ ਦੇ ਪਿੰਡਾਂ ਲਈ ਵੀ ਖਿੱਚ ਦਾ ਕੇਂਦਰ ਬਣ ਗਈ ਹੈ | ਸਰਪੰਚ ਵੀਰਪਾਲ ਕੌਰ ਨੇ ਦੱਸਿਆ ਕਿ ਟੋਭੇ 'ਤੇ ਹੁਣ ਲੋਕ ਖ਼ੁਸ਼ੀ ਦੇ ਸਮਾਗਮਾਂ 'ਤੇ ਤਸਵੀਰਾਂ ਖਿਚਵਾਉਣ ਵੀ ਆ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ ਹੋਰ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ | ਬੀ.ਡੀ.ਪੀ.ਓ. ਧੂਰੀ ਸੁਖਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਧੂਰੀ ਬਲਾਕ ਦੇ ਹੋਰ ਪਿੰਡਾਂ ਵਿਚ ਵੀ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੋਲਰ ਐਲ.ਈ.ਡੀ. ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਜਾਰੀ ਹੈ, ਤਾਂ ਜੋ ਪਿੰਡਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਆਧੁਨਿਕ ਬਣਾਇਆ ਜਾ ਸਕੇ | ਪਿੰਡ ਵਾਸੀਆਂ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਖ਼ੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਪਿੰਡ ਦੀ ਤਸਵੀਰ ਬਦਲ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨੇ ਦੋਨੋਂ ਹੱਥੀਂ ਪੰਜਾਬ ਕੇਜਰੀਵਾਲ ਨੂੰ ਲੁਟਾਇਆ - ਕਮਲਜੀਤ ਸਿੰਘ ਚੱਕ <br/> ਅਗਲੀ ਖ਼ਬਰ ਗੁਰਦੁਆਰਾ ਈਸਰ ਪ੍ਰਕਾਸ਼ ਬੇਗੋਵਾਲ ਵਿਖੇ ਸਾਲਾਨਾ ਸਮਾਗਮ 24 ਤੋਂ <br/>
Ad Position 24