17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਸਾਨਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕਦਿਆਂ ਕੀਤਾ ਰੋਹ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 20-02-2026
ਸੰਗਰੂਰ, 19 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਸੰਗਰੂਰ ਦੇ ਪਿੰਡ ਲੱਡੀ, ਚੱਠੇ ਸੇਖਵਾ, ਲੋਹਾ ਖੇੜਾ, ਮੰਗਵਾਲ ਆਦਿ ਪਿੰਡਾਂ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਕਰਮਜੀਤ ਸਿੰਘ ਮੰਗਵਾਲ, ਚਮਕੌਰ ਸਿੰਘ ਲੱਡੀ, ਬੂਟਾ ਸਿੰਘ ਲੌਂਗੋਵਾਲ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਆਗੂ ਭਿੰਦਰ ਸਿੰਘ ਲੌਂਗੋਵਾਲ ਨੇ ਵੀ ਸ਼ਮੂਲੀਅਤ ਕੀਤੀ | ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਬਠਿੰਡਾ ਪੁਲਿਸ ਨੇ ਲੋਕਾਂ ਉੱਪਰ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਵੱਡੀ ਪੱਧਰ ਉੱਤੇ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਪੁਲਿਸ ਕਹਿਰ ਦੇ ਚੱਲਦਿਆਂ ਕਿਸਾਨਾਂ, ਮਜ਼ਦੂਰਾਂ ਦੀ ਲੱਤਾ-ਬਾਹਾਂ ਤੋੜੀਆਂ ਗਈਆਂ ਅਤੇ ਇੱਕ ਵਿਅਕਤੀ ਦਾ ਹੱਥ ਹੀ ਉੱਡਾਂ ਦਿੱਤਾ ਗਿਆ ਹੈ | ਪਿੰਡਾਂ ਵਿਚ ਸਰਕਾਰ ਦੀ ਇਸ ਕਾਰਵਾਈ ਦਾ ਭਾਰੀ ਰੋਸ ਹੋਣ ਦੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਪਿੰਡਾਂ ਵਿਚ ਸਰਕਾਰ ਦੇ ਪੁਤਲੇ ਫੂਕਣ ਦੇ ਨਾਲ-ਨਾਲ ਭਰਵੇਂ ਰੋਸ ਪ੍ਰਦਰਸ਼ਨ ਕਰ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਲਾਠੀਚਾਰਜ ਕਰਨ ਦੇ ਖ਼ਿਲਾਫ਼ ਕਿਸਾਨਾਂ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਜੋਗੀਨਾਥਾਂ ਦੀ ਲੜਕੀ ਨੇ ਕੀਤੀ ਐਮ.ਏ. ਪਾਸ <br/>
Ad Position 24