17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਲਾਠੀਚਾਰਜ ਕਰਨ ਦੇ ਖ਼ਿਲਾਫ਼ ਕਿਸਾਨਾਂ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 20-02-2026
ਭਵਾਨੀਗੜ੍ਹ, 19 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਲੰਘੇ ਦਿਨੀਂ ਬਠਿੰਡਾ ਵਿਖੇ ਰੋਸ ਧਰਨੇ 'ਤੇ ਜਾ ਰਹੇ ਕਿਸਾਨਾਂ, ਮਜ਼ਦੂਰਾਂ 'ਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈੱਸ ਦੇ ਗੋਲੇ ਛੱਡਣ ਦੇ ਰੋਸ ਵਜੋਂ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਸਤਵਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ, ਕੁਲਦੀਪ ਸਿੰਘ ਬਖੋਪੀਰ, ਕਸ਼ਮੀਰ ਸਿੰਘ ਆਲੋਅਰਖ ਅਤੇ ਗੁਰਦੇਵ ਸਿੰਘ ਆਲੋਅਰਖ ਨੇ ਕਿਹਾ ਕਿ ਬਠਿੰਡਾ ਵਿਖੇ ਧਰਨੇ ਲਈ ਜਾ ਰਹੇ ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕਰਦਿਆਂ ਅੱਥਰੂ ਗੈੱਸ ਦੇ ਗੋਲੇ ਛੱਡ ਕੇ ਕਿਸਾਨਾਂ ਨੂੰ ਜਖ਼ਮੀ ਕਰਨ ਦੀ ਨਿਖ਼ੇਧੀ ਕਰਦਿਆਂ ਕਿਹਾ ਕਿ ਸਰਕਾਰ ਡੰਡੇ ਦੇ ਜ਼ੋਰ 'ਤੇ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਪਰ ਲੋਕ ਜਬਰ ਅੱਗੇ ਕਦੇ ਵੀ ਨਹੀਂ ਝੁਕਣਗੇ | ਆਪਣੇ ਹੱਕਾਂ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰਦੇ ਰਹਿਣਗੇ | ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਸਾੜਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ 'ਤੇ ਪਿੰਡ ਘਰਾਚੋਂ ਤੋਂ ਜਾਂਦੀਆਂ ਗਿ੍ਫ਼ਤਾਰ ਕੀਤੀਆਂ ਮਹਿਲਾਵਾਂ ਪਰਮਜੀਤ ਕੌਰ, ਜਸਵਿੰਦਰ ਕੌਰ, ਰਾਜ ਕੌਰ, ਬਲਵੀਰ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਗੁਰਮੀਤ ਕੌਰ, ਤੇਜ ਕੌਰ ਅਤੇ ਜਸਪਾਲ ਕੌਰ ਦਾ ਰਿਹਾਅ ਹੋਣ 'ਤੇ ਯੂਨੀਅਨ ਆਗੂਆਂ ਨੇ ਸਨਮਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਐਸ. ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕਦਿਆਂ ਕੀਤਾ ਰੋਹ ਦਾ ਪ੍ਰਗਟਾਵਾ <br/>
Ad Position 24