17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਿਹੰਗ ਪਿ੍ਤਪਾਲ ਸਿੰਘ ਵਲੋਂ ਅਲੀਪੁਰ ਟੈਂਕੀ 'ਤੇ ਚੜ੍ਹ ਕੇ ਭੁੱਖ ਹੜਤਾਲ <br/>

Ad Position 21
No active advertisement
ਅਜੀਤ ਡੈਸਕ 20-02-2026
ਅਮਰਗੜ੍ਹ, 19 ਫਰਵਰੀ (ਜਤਿੰਦਰ ਮੰਨਵੀ) - ਨੇੜਲੇ ਪਿੰਡ ਰਾਏਪੁਰ ਅਤੇ ਅਲੀਪੁਰ ਦੇ ਸਾਂਝੇ ਧਾਰਮਿਕ ਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਾ ਵਿਰੋਧ ਕਰਦਿਆਂ ਪਿੰਡ ਅਲੀਪੁਰ ਦਾ ਰਹਿਣ ਵਾਲਾ ਨਿਹੰਗ ਪਿ੍ਤਪਾਲ ਸਿੰਘ ਪਿੰਡ ਦੀ ਪਾਣੀ ਦੀ ਟੈਂਕੀ 'ਤੇ ਜਾ ਚੜਿ੍ਹਆ ਅਤੇ ਲਗਾਤਾਰ ਦੋ ਦਿਨ ਤੋਂ ਭੁੱਖ ਹੜਤਾਲ 'ਤੇ ਬੈਠਾ ਹੋਇਆ ਹੈ | ਪਾਣੀ ਦੀ ਟੈਂਕੀ 'ਤੇ ਬੈਠੇ ਨਿਹੰਗ ਪਿ੍ਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਿੰਡ ਦੇ ਧਾਰਮਿਕ ਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸਿੱਖ ਰਹਿਤ ਮਰਿਆਦਾ ਤੋਂ ਉਲਟ ਹੈ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੈ | ਇਸ ਸਬੰਧੀ ਸੋਸ਼ਲ ਮੀਡੀਆ ਰਾਹੀਂ ਸ਼ੋ੍ਰਮਣੀ ਕਮੇਟੀ ਨੂੰ ਮੈਂ ਇਤਰਾਜ਼ ਜਤਾ ਚੁੱਕਿਆ ਹਾਂ ਅਤੇ ਪੁਲਿਸ ਪ੍ਰਸ਼ਾਸਨ ਅਮਰਗੜ੍ਹ ਨੂੰ ਵੀ ਇਸ ਸਬੰਧੀ ਜਾਣੂ ਕਰਵਾਇਆ ਹੈ ਪਰ ਕੋਈ ਕਾਰਵਾਈ ਨਹੀਂ ਹੋਈ | ਨਿਹੰਗ ਸਿੰਘ ਨੇ ਸਾਫ਼ ਕੀਤਾ ਕਿ ਜਦ ਤਕ ਉਨ੍ਹਾਂ ਨੂੰ ਲਿਖਤੀ ਰੂਪ ਵਿਚ ਇਹ ਯਕੀਨ ਨਹੀਂ ਦਿਵਾਇਆ ਜਾਂਦਾ ਕਿ ਪਿੰਡ ਦੇ ਧਾਰਮਿਕ ਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਹੋਵੇਗਾ, ਤਦ ਤੱਕ ਉਹ ਟੈਂਕੀ ਤੋਂ ਹੇਠ ਨਹੀਂ ਉੱਤਰਨਗੇ | ਉੱਧਰ ਬਾਬਾ ਮੋਤੀ ਗਿਰ ਕਮੇਟੀ ਦੇ ਪ੍ਰਧਾਨ ਜਗਰੂਪ ਸਿੰਘ ਨੇ ਆਖਿਆ ਕਿ ਪਿਛਲੇ ਕਰੀਬ 40 ਸਾਲਾਂ ਤੋਂ ਵੀ ਵੱਧ ਸਮਾਂ ਹੋ ਗਿਆ ਕਿ ਹਰੇਕ ਸਾਲ ਫਰਵਰੀ ਜਾਂ ਮਾਰਚ ਮਹੀਨੇ ਵਿਚ ਪੂਰੀ ਸਿੱਖ ਮਰਿਆਦਾ ਤਹਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਸੀ, ਪਰ ਨਿਹੰਗ ਪਿ੍ਤਪਾਲ ਸਿੰਘ ਦੇ ਵਿਰੋਧ ਕਰਨ ਤੋਂ ਬਾਅਦ ਕਮੇਟੀ ਨੇ ਇਸ ਵਾਰ ਬਾਬਾ ਸ੍ਰੀ ਚੰਦ ਜੀ ਦਾ ਪਾਠ ਕਰਵਾਉਣ ਦਾ ਫੈਸਲਾ ਲਿਆ ਹੈ | ਇਸ ਸੰਬੰਧੀ ਪੁਲਿਸ ਅਤੇ ਪ੍ਰਸ਼ਾਸਨ ਨੇ ਹਾਲਾਤ 'ਤੇ ਨਜ਼ਰ ਬਣਾਈ ਹੋਈ ਹੈ | ਇਲਾਕਾ ਵਾਸੀਆਂ ਵਿਚ ਵੀ ਇਸ ਮਾਮਲੇ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ | ਖ਼ਬਰ ਲਿਖੇ ਜਾਣ ਤੱਕ ਨਿਹੰਗ ਸਿੰਘ ਆਪਣੀ ਮੰਗ ਨੂੰ ਲੈ ਕੇ ਟੈਂਕੀ 'ਤੇ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਨੂੰ ਸੰਵਿਧਾਨਕ ਹੱਕ ਦੇਣ ਦੀ ਥਾਂ, ਗੱਲਬਾਤ ਤੋਂ ਵੀ ਭੱਜ ਰਹੀ ਪੰਜਾਬ ਸਰਕਾਰ - ਰਾਜ ਕੁਮਾਰ ਅਰੋੜਾ ਅਗਲੀ ਖ਼ਬਰ ਐਨ.ਪੀ.ਐਸ. ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ <br/>
Ad Position 24