17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐਨ.ਪੀ.ਐਸ. ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 20-02-2026
ਮੂਨਕ, 19 ਫਰਵਰੀ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋ ਅੱਜ ਪੁਰਾਣੇ ਬੱਸ ਸਟੈਂਡ ਮੂਨਕ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸੈਂਕੜਿਆਂ ਦੀ ਤਾਦਾਦ ਵਿਚ ਅਧਿਆਪਕ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਮਾਸਟਰ ਕਰਨੈਲ ਸਿੰਘ ਸਤਵੰਤ ਸਿੰਘ ਆਲਮਪੁਰ ਅਤੇ ਸਤੀਸ਼ ਮੂਨਕ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਰੋਸ ਵਜੋਂ ਸੁਖਦੇਵ ਸਿੰਘ ਚੰਗਾਲੀਵਾਲਾ ਅਤੇ ਛੱਜੂ ਰਾਮ ਮਨਿਆਣਾ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਭੜਕ ਗਿਆ ਹੈ | , ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ.ਪੀ.ਐਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਂਅ ਵਿਚ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈਂਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈਂਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾ ਰੈਲੀ ਨੂੰ ਸਮਰਥਨ ਦਿੱਤਾ ਤੇ ਇਹਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਇਸ ਮੌਕੇ ਤੇ ਸ਼ੀਤਲ ਕੁਮਾਰ, ਰਾਜ ਸਿੰਘ, ਸੰਦੀਪ ਸਿੰਘ, ਮਾਸਟਰ ਮੇਜਰ ਸਿੰਘ, ਸਚਿਨ ਕੁਮਾਰ, ਲਖਵਿੰਦਰ ਸਿੰਘ, ਜਗਦੀਪ ਸਿੰਘ, ਰਿੰਕੂ ਸਿੰਘ, ਅਵਤਾਰ ਸਿੰਘ, ਨੰਦ ਲਾਲ, ਸਿਹਤ ਵਿਭਾਗ ਤੋ ਰਾਜੀਵ ਸ਼ਰਮਾ, ਮਲਕੀਤ ਸਿੰਘ, ਨੰਦ ਗੋਪਾਲ, ਕੁਲਦੀਪ ਰਾਏ, ਸੁਰਿੰਦਰ ਜੋਸ਼ੀ, ਅਰਸ਼ਦੀਪ ਸਿੰਘ, ਮੇਜਰ ਸਿੰਘ, ਸਤਪਾਲ ਸਿੰਘ, ਨਗਰ ਪੰਚਾਇਤ ਮੂਨਕ ਤੋ ਮਾਈਬਖਸ਼ ਅਤੇ ਸੰਜੀਵ ਕੁਮਾਰ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਹੋਈ ਮੌਤ ਦੇ ਦੋਸ਼ਾਂ 'ਚੋਂ ਟੈਂਕਰ ਚਾਲਕ ਬਰੀ ਅਗਲੀ ਖ਼ਬਰ ਪੈਨਸ਼ਨਰਾਂ ਨੂੰ ਸੰਵਿਧਾਨਕ ਹੱਕ ਦੇਣ ਦੀ ਥਾਂ, ਗੱਲਬਾਤ ਤੋਂ ਵੀ ਭੱਜ ਰਹੀ ਪੰਜਾਬ ਸਰਕਾਰ - ਰਾਜ ਕੁਮਾਰ ਅਰੋੜਾ
Ad Position 24