17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਸਾਨ ਆਗੂਆਂ 'ਤੇ ਪੁਲਸੀਆ ਜ਼ਬਰ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 20-02-2026
ਸੰਗਰੂਰ, 18 ਫਰਵਰੀ (ਧੀਰਜ ਪਸੌਰੀਆ) - ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੇ ਪ੍ਰਧਾਨ ਬਲਬੀਰ ਲੌਂਗੋਵਾਲ ਅਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਲੋਕ ਵਿਰੋਧੀ ਤੇ ਜਾਬਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ 'ਤੇ ਪੰਜਾਬ ਪੁਲਿਸ ਵਲੋਂ ਬੀ.ਕੇ.ਯੂ. ਉਗਰਾਹਾਂ ਦੇ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਕਰ ਕੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ, ਆਗੂਆਂ/ਕਾਰਕੁਨਾਂ ਦੀਆਂ ਗਿ੍ਫ਼ਤਾਰੀਆਂ ਕੀਤੇ ਜਾਣ, ਜਿਉਂਦ ਵਿਚ ਪਿੰਡ ਦੀ ਘੇਰਾਬੰਦੀ ਕਰ ਕੇ ਅੱਥਰੂ ਗੈੱਸ ਦੇ ਗੋਲੇ ਵਰ੍ਹਾ ਕੇ ਜਲਿਆਂਵਾਲੇ ਬਾਗ਼ ਦੀ ਯਾਦ ਦਿਵਾਉਣ, ਹੋਰ ਅਨੇਕਾਂ ਥਾਵਾਂ 'ਤੇ ਬੇਤਹਾਸ਼ਾ ਲਾਠੀਚਾਰਜ ਕਰਨ ਅਤੇ ਹੋਰ ਹਰ ਕਿਸਮ ਦਾ ਜਬਰ ਢਾਹੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਮੀਤ ਪ੍ਰਧਾਨ ਜੁਝਾਰ ਲੌਂਗੋਵਾਲ,ਵਿੱਤ ਸਕੱਤਰ ਲਾਭ ਛਾਜਲਾ ਤੇ ਪ੍ਰੈੱਸ ਸਕੱਤਰ ਜਸਬੀਰ ਨਮੋਲ ਨੇ ਕਿਹਾ ਕਿ ਮੰਚ ਜਥੇਬੰਦੀ ਵਲੋਂ ਲੜੇ ਜਾ ਰਹੇ ਇਸ ਹੱਕੀ ਸੰਘਰਸ਼ ਦੀ ਹਿਮਾਇਤ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਗਿ੍ਫ਼ਤਾਰ ਆਗੂਆਂ, ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਅਗਲੀ ਖ਼ਬਰ ਛਾਜਲੀ ਵਿਚ ਬੀ.ਕੇ.ਯੂ. ਉਗਰਾਹਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24