17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ <br/>

Ad Position 21
No active advertisement
ਅਜੀਤ ਡੈਸਕ 20-02-2026
ਜਖੇਪਲ, 19 ਫਰਵਰੀ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵਲੋਂ ਜਥੇਬੰਦੀ ਦੇ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ 18 ਫਰਵਰੀ ਨੂੰ ਕਿਸਾਨ ਬਠਿੰਡਾ ਡੀ.ਸੀ. ਦਫ਼ਤਰ ਵਿਖੇ ਧਰਨਾ ਦੇਣ ਜਾ ਰਹੇ ਸਨ, ਪਰ ਪੰਜਾਬ ਪੁਲਿਸ ਨੇ ਘਰਾਂ ਵਿਚ ਵੜ ਕੇ ਲੋਕਾਂ ਨੂੰ ਕੁੱਟਿਆ ਪਿੰਡਾਂ ਨੂੰ ਪਾਕਿਸਤਾਨ ਦਾ ਬਾਡਰ ਬਣਾ ਦਿੱਤਾ, ਇਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜੇ ਮੰਤਰੀਆਂ ਤੋਂ ਸੌ ਗੁਣਾ ਅੱਗੇ ਟੱਪ ਗਏ ਹਨ ਉਨ੍ਹਾਂ ਕਿਹਾ ਪੰਜਾਬ ਵਿਚ ਕਿਸੇ ਵੀ ਸਰਕਾਰ ਨੇ ਘਰਾਂ ਵਿਚ ਵੜ ਕੇ ਅੱਥਰੂ ਗੈਂਸ ਦੇ ਗੋਲੇ ਨਹੀਂ ਸੀ ਸੁੱਟੇ | ਇਸ ਲਈ ਭਗਵੰਤ ਮਾਨ ਸਰਕਾਰ ਡੰਡੇ ਦੇ ਜੋਰ ਨਾਲ ਸੰਘਰਸ਼ਾਂ ਨੂੰ ਦੱਬਣਾ ਚਾਹੁੰਦੀ ਹੈ ਪਰ ਡੰਡੇ ਦੇ ਜੋਰ ਸੰਘਰਸ਼ ਹੋਰ ਤਿੱਖੇ ਹੋਣਗੇ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਤਸ਼ੱਦਦ ਦਾ ਹਿਸਾਬ 2027 ਵਿਚ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਪਾਲ ਸਿੰਘ ਤੇ ਲਾਲੀ ਸਿੰਘ ਦੌਲੇਵਾਲ, ਜੀਤ ਸਿੰਘ ਗੰਢੂਆਂ, ਗੁਰਤੇਜ ਸਿੰਘ ਮੈਦੇਵਾਸ ਆਦਿ ਤੋਂ ਇਲਾਵਾ ਹੰਬਲਬਾਸ ਵਿਖੇ ਪ੍ਰਧਾਨ ਧੰਨ ਸਿੰਘ ਮਿਸ਼ਰੀ, ਸੀਨੀਅਰ ਆਗੂ ਮਿੱਠੂ ਸਿੰਘ ਲੱਧੜ, ਸਕੱਤਰ ਹਰਬੰਸ ਸਿੰਘ ਚੋਹਾਨ, ਇਕਾਈ ਪ੍ਰਧਾਨ ਦਰਸ਼ਨ ਸਿੰਘ, ਜਰਨੈਲ ਸਿੰਘ, ਸੱਤਪਾਲ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ, ਜੱਗਾ ਲੱਧੜ, ਗਾਜੀ ਜਵੰਧਾ, ਨਿਰਭੇ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਔਰਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਵੱਖ-ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ <br/> ਅਗਲੀ ਖ਼ਬਰ ਐਨ.ਐਸ.ਐਸ. ਕੈਂਪ ਦਾ ਸਫਲਤਾ ਪੂਰਵਕ ਆਯੋਜਨ <br/>
Ad Position 24