17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿੰਡ ਜਲਵਾਣਾ ਦੇ ਮੌਜੂਦਾ ਸਰਪੰਚ ਦਾ ਪਰਿਵਾਰ ਕਾਂਗਰਸ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 20-02-2026
ਸੰਦੌੜ, 19 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਜਲਵਾਣਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਬੀਬਾ ਕਮਲਜੀਤ ਕੌਰ ਦੇ ਪਤੀ ਸਤਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਪੱਲਾ ਫੜ ਲਿਆ | ਉਨ੍ਹਾਂ ਦੇ ਨਾਲ ਪੰਚ ਗੁਰਮੀਤ ਸਿੰਘ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ | ਕਾਂਗਰਸ ਕਮੇਟੀ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਨੇ ਨੌਜਵਾਨ ਆਗੂ ਸਤਵਿੰਦਰ ਸਿੰਘ ਅਤੇ ਪੰਚ ਗੁਰਮੀਤ ਸਿੰਘ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਬੀਬਾ ਨਿਸ਼ਾਤ ਅਖਤਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਪਿਛਲੀ ਸਰਕਾਰ ਦੌਰਾਨ ਹੋਏ ਕੰਮਾਂ ਨੂੰ ਦੇਖਦੇ ਹੋਏ ਵੱਖ ਵੱਖ ਪਾਰਟੀਆਂ ਦੇ ਲੋਕ ਕਾਂਗਰਸ ਵਿਚ ਲਗਾਤਾਰ ਸ਼ਾਮਲ ਹੋ ਰਹੇ ਹਨ ਅਤੇ 2027 ਦੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਕਾਂਗਰਸ ਪਾਰਟੀ ਦਾ ਕਾਫ਼ਲਾ ਹੋਰ ਵਧੇਗਾ | ਇਸ ਮੌਕੇ ਮਲੇਰਕੋਟਲਾ ਹਾਊਸ ਦੇ ਮੁੱਖ ਬੁਲਾਰੇ ਅਨਵਰ ਮਹਿਬੂਬ, ਪੀ.ਏ ਦਰਬਾਰਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਾਸੀਆਂ ਨੂੰ ਹੁਣ ਇਲਾਜ ਕਰਵਾਉਣ ਲਈ ਕਰਜ਼ੇ ਲੈਣ ਜਾਂ ਜ਼ਮੀਨ ਵੇਚਣ ਦੀ ਲੋੜ ਨਹੀਂ - ਸੰਘਾ <br/> ਅਗਲੀ ਖ਼ਬਰ ਰਾਜ ਹਾਈ ਸਕੂਲ ਵਿਚ ਕਰਵਾਏ ਡਰਾਇੰਗ ਮੁਕਾਬਲੇ <br/>
Ad Position 24