17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਅਮਰਗੜ੍ਹ ਵਲੋਂ ਹਲਕੇ ਦੀਆਂ ਦੋ ਮੁੱਖ ਸੜਕਾਂ ਤੇ ਪੰਜ ਪਿੰਡਾਂ ਦੀਆਂ ਫਿਰਨੀਆਂ ਦੇ ਰੱਖੇ ਗਏ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 20-02-2026
ਅਮਰਗੜ੍ਹ, 19 ਫਰਵਰੀ (ਜਤਿੰਦਰ ਮੰਨਵੀ) - ਹਲਕਾ ਅਮਰਗੜ੍ਹ ਦੀ ਨੁਹਾਰ ਬਦਲਣ ਅਤੇ ਵਿਕਾਸ ਕਾਰਜਾਂ ਨੂੰ ਨਵੀ ਰਫ਼ਤਾਰ ਦੇਣ ਦੇ ਮਕਸਦ ਨਾਲ ਅੱਜ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੀਆਂ ਦੋ ਅਹਿਮ ਮੁੱਖ ਸੜਕਾਂ ਅਮਰਗੜ੍ਹ-ਜੋੜੇਪੁਲ ਤੇ ਮੰਨਵੀ-ਬਾਗੜੀਆਂ ਸਮੇਤ ਪੰਜ ਪਿੰਡਾਂ ਦੀਆਂ ਫਿਰਨੀਆਂ ਨੂੰ ਕੰਕਰੀਟ ਨਾਲ ਪੱਕਾ ਕਰਨ ਦੇ ਪ੍ਰੋਜੈਕਟਾਂ ਦੀ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਵਿਧਾਇਕ ਗੱਜਣਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਰਗੜ੍ਹ-ਜੋੜੇਪੁਲ ਸੜਕ ਦੀ ਅਪਗ੍ਰੇਡੇਸ਼ਨ ਲਈ ਕਰੀਬ 11 ਕਰੋੜ ਰੁਪਏ ਅਤੇ ਮੰਨਵੀ-ਬਾਗੜੀਆਂ ਸੜਕ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਨੂੰ ਆਧੁਨਿਕ ਤਕਨੀਕ ਨਾਲ ਬਣਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਲੰਬਾ ਸਮਾਂ ਟਿਕਾਊ ਰਹਿ ਸਕਣ | ਇਸੇ ਲੜੀ ਤਹਿਤ ਪਿੰਡ ਅਲੀਪੁਰ ਦੀ ਫਿਰਨੀ ਲਈ 1 ਕਰੋੜ 14 ਲੱਖ, ਗੁਆਰਾ ਲਈ 1 ਕਰੋੜ 32 ਲੱਖ, ਲਾਡੇਵਾਲ ਲਈ 81 ਲੱਖ, ਜਲਾਲਗੜ੍ਹ ਲਈ 76 ਲੱਖ ਅਤੇ ਪਿੰਡ ਭੁਮਸੀ ਦੀ ਫਿਰਨੀ ਲਈ 60 ਲੱਖ ਰੁਪਏ ਦੇ ਬਜਟ ਨਾਲ ਕੰਮ ਸ਼ੁਰੂ ਕਰਵਾਇਆ ਗਿਆ ਹੈ | ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸ਼ਹਿਰਾਂ ਦੀ ਤਰਜ਼ ਤੇ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ 'ਚ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਇਨ੍ਹਾਂ ਕੰਮਾਂ ਦੀ ਗੁਣਵੱਤਾ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਹੋ ਸਕੇ | ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਸਰਪੰਚ ਵੀਰਇੰਦਰ ਸਿੰਘ ਮੰਨਵੀ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਅਮਰਗੜ੍ਹ, ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ, ਪ੍ਰਧਾਨ ਹਰਜਿੰਦਰ ਸਿੰਘ, ਪ੍ਰੋਫੈਸਰ ਇਕਬਾਲ ਸਿੰਘ, ਜਗਦੀਪ ਸਿੰਘ ਸਲਾਰ ਨੰਬਰਦਾਰ,ਭਰਪੂਰ ਸਿੰਘ ਸਲਾਰ, ਪੰਚ ਜੰਗ ਸਿੰਘ, ਨਿਰਜੀਵਨ ਕੁਮਾਰ ਭੋਲ, ਗੋਗਾ ਜਾਗੋਵਾਲ, ਕੋਆਰਡੀਨੇਟਰ ਗੁਰਜੀਤ ਸਿੰਘ ਰਾਮਪੁਰ ਛੰਨਾ, ਸੁਖਪਾਲ ਸਿੰਘ ਧੀਰੋਮਾਜਰਾ ਅਤੇ ਉੱਘੇ ਪੰਜਾਬੀ ਗਾਇਕ ਕਰਮਾ ਟੋਪਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਪਵਨ ਕੁਮਾਰ ਚੌਥੀ ਵਾਰ ਡੀ.ਜੀ.ਪੀ. ਕਮਾਡੇਸ਼ਨ ਡਿਸਕ ਨਾਲ ਸਨਮਾਨਿਤ <br/>
Ad Position 24