22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਬਠਿੰਡਾ ਅੱਗੇ ਲਲਕਾਰ ਰੈਲੀ 6 ਨੂੰ

Ad Position 21
No active advertisement
ਅਜੀਤ ਡੈਸਕ 01-03-2026
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਨੇ ਦੋ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਬਠਿੰਡਾ ਜਾ ਰਹੇ ਕਿਸਾਨਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਇਸ਼ਾਰੇ 'ਤੇ ਕਿਸਾਨਾਂ 'ਤੇ ਕੀਤੇ ਗਏ ਅੰਨ੍ਹੇਵਾਹ ਪੁਲਿਸ ਤਸ਼ੱਦਦ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 6 ਮਾਰਚ ਨੂੰ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਅੱਗੇ ਲਲਕਾਰ ਰੈਲੀ ਕੀਤੀ ਜਾਵੇਗੀ | ਆਗੂਆਂ ਨੇ ਬਠਿੰਡਾ ਦੀ ਲਲਕਾਰ ਰੈਲੀ 'ਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ ਖੁਰਦ, ਸੁਖਪਾਲ ਸਿੰਘ ਮਾਣਕ ਕਣਕਵਾਲ, ਗੁਰਪ੍ਰੀਤ ਸਿੰਘ ਸੰਗਤਪੁਰਾ, ਸੁਖਦੇਵ ਸਿੰਘ ਕੜੈਲ, ਹਰਜੀਤ ਸਿੰਘ ਮਹਿਲਾਂ, ਮਨਜੀਤ ਸਿੰਘ ਘਰਾਚੋਂ, ਰਣਜੀਤ ਸਿੰਘ ਲੌਂਗੋਵਾਲ, ਜਸਵੰਤ ਸਿੰਘ ਤੋਲਾਵਾਲ, ਜਸਵੀਰ ਸਿੰਘ ਗੱਗੜਪੁਰ ਅਤੇ ਹਰਬੰਸ ਸਿੰਘ ਲੱਡਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭੱਠਾ ਮਜ਼ਦੂਰ ਐਸੋਸੀਏਸ਼ਨ ਨੇ ਡੀ. ਸੀ. ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਕਰਮਜੀਤ ਸਿੰਘ ਪੁੰਨਾਵਾਲ ਨੂੰ ਦਿਹਾਤੀ ਯੂਥ ਸਰਕਲ ਪ੍ਰਧਾਨ ਕੀਤਾ ਨਿਯੁਕਤ
Ad Position 24