22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦਿੱਲੀ ਸ਼ਰਾਬ ਘੁਟਾਲੇ 'ਚੋਂ ਕੇਜਰੀਵਾਲ ਤੇ ਸਿਸੋਦੀਆ ਦਾ ਬਰੀ ਹੋਣਾ ਸੱਚ ਦੀ ਜਿੱਤ- ਵਿੱਕੀ, ਉੱਭੀ,ਪਾਲ,ਰਿੰਕੂ <br/>

Ad Position 21
No active advertisement
ਅਜੀਤ ਡੈਸਕ 01-03-2026
ਅਹਿਮਦਗੜ, 28 ਫਰਵਰੀ (ਸੁਖਜੀਤ ਸਿੰਘ ਖੇੜਾ) - ਮਾਨਯੋਗ ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰੀ 'ਤੇ ਮੋਹਰ ਲਗਾਉਂਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਮੁਨੀਸ਼ ਸਿਸੋਦੀਆ ਅਤੇ 23 ਹੋਰਾਂ ਨੂੰ ਵੀ ਬਰੀ ਕਰਨਾ ਸੱਚ ਦੀ ਜਿੱਤ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਪ੍ਰਧਾਨ ਵਿੱਕੀ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਜੀਤ ਸਿੰਘ ਉੱਭੀ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰ ਪਾਲ ਸਿੰਘ, ਆਮ ਆਦਮੀ ਪਾਰਟੀ ਸ਼ਹਿਰੀ ਮਹਿਲਾ ਪ੍ਰਧਾਨ ਅਤੇ ਜ਼ਿਲ੍ਹਾ ਮਲੇਰਕੋਟਲਾ ਵਾਇਸ ਪ੍ਰਧਾਨ ਰਿੰਕੂ ਗਰਗ ਨੇ ਕੀਤਾ | ਉਨ੍ਹਾਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੀ ਹੁੰਦੀ ਹੈ ਅਤੇ ਇਸ ਫ਼ੈਸਲੇ ਨਾਲ ਹੁਣ ਆਮ ਆਦਮੀ ਪਾਰਟੀ ਦੀ ਇਮਾਨਦਾਰੀ 'ਤੇ ਕਿਸੇ ਨੂੰ ਵੀ ਸ਼ੱਕ ਨਹੀਂ ਕਰਨਾ ਚਾਹੀਦਾ ਅਤੇ ਪਾਰਟੀ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਨੂੰ ਲੈ ਕੇ ਬਚਨਬੱਧ ਹੈ | ਕੇਜਰੀਵਾਲ ਅਤੇ ਸਿਸੋਦੀਆ ਦੇ ਬਰੀ ਹੋਣ ਨਾਲ ਵਰਕਰਾਂ ਅਤੇ ਅਹੁਦੇਦਾਰਾਂ ਬੱਬੂ ਪੰਡਤ, ਹਾਸਿਮ ਸੁਫੀ, ਸ਼ਮਸ਼ਾਦ ਅਲੀ, ਗੁਰਸੇਵਕ ਸਿੰਘ ਬਾਬਾ, ਵਿੱਕੀ ਫੋਟੋ ਗਰਾਫਰ, ਵਰਿੰਦਰ ਕੁਮਾਰ ਤੋਤਾ, ਅਮੀ ਚੰਦ ਜੋਸ਼ੀ, ਰਾਜ ਅਲੀ ਰਾਜਾ, ਜਗਤਾਰ ਸਿੰਘ ਚੀਮਾ ਆਦਿ ਵਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ੇਰਗੜ੍ਹ ਚੀਮਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਸੰਪੰਨ <br/> ਅਗਲੀ ਖ਼ਬਰ ਭੱਠਾ ਮਜ਼ਦੂਰ ਐਸੋਸੀਏਸ਼ਨ ਨੇ ਡੀ. ਸੀ. ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ <br/>
Ad Position 24