22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਿੱਖਿਆ ਮੰਤਰੀ ਵਲੋਂ ਟੈਟ ਸੰਬੰਧੀ ਰੱਖੀ ਮੀਟਿੰਗ ਤੋਂ ਮੁਨਕਰ ਹੋਣ ਦੇ ਰੋਸ ਵਜੋਂ ਮੰਤਰੀਆਂ ਅੱਗੇ ਰੋਸ ਪ੍ਰਦਰਸ਼ਨ ਭਲਕੇ <br/>

Ad Position 21
No active advertisement
ਅਜੀਤ ਡੈਸਕ 01-03-2026
ਸੰਗਰੂਰ, 28 ਫਰਵਰੀ (ਧੀਰਜ ਪਸ਼ੌਰੀਆ) - ਅਧਿਆਪਕਾਂ 'ਤੇ ਜਬਰੀ ਥੋਪੇ ਟੈਟ ਦੇ ਹੱਲ ਲਈ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ 27 ਫਰਵਰੀ ਦੀ ਦਿੱਤੀ ਮੀਟਿੰਗ ਨੂੰ ਅੱਗੇ ਪਾਉਣ ਦੇ ਰੋਸ ਵਜੋਂ ਪੰਜਾਬ ਦੇ ਅਧਿਆਪਕਾਂ ਵੱਲੋਂ 2 ਮਾਰਚ ਨੂੰ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ | ਇਸ ਐਕਸ਼ਨ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਸੰਗਰੂਰ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਕੀਤੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 2 ਮਾਰਚ ਦਾ ਰੋਸ ਪ੍ਰਦਰਸ਼ਨ ਸੰਗਰੂਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂ ਕਿ੍ਸ਼ਨ ਸਿੰਘ ਦੁਗਾਂ, ਸੁਖਵਿੰਦਰ ਸਿੰਘ ਗਿਰ, ਦੇਵੀ ਦਿਆਲ, ਜੋਤਿੰਦਰ ਸਿੰਘ ਜੋਤੀ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਵਾਰ-ਵਾਰ ਮੁਲਾਜ਼ਮਾਂ ਨੂੰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਮੁਨਕਰ ਹੋ ਰਹੇ ਹਨ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ | ਇਸੇ ਤਰ੍ਹਾਂ ਸਿੱਖਿਆ ਮੰਤਰੀ ਪੰਜਾਬ ਵੱਲੋਂ ਵੀ ਅਧਿਆਪਕਾਂ ਨਾਲ ਮੀਟਿੰਗ ਦੇ ਕੇ ਮੀਟਿੰਗ ਤੋਂ ਮੁੱਕਰਿਆ ਗਿਆ ਹੈ | ਜਿਸ ਕਾਰਨ ਸਮੁੱਚੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਹੈ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ 6 ਦੀ ਬਠਿੰਡਾ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ <br/> ਅਗਲੀ ਖ਼ਬਰ ਸ਼ੇਰਗੜ੍ਹ ਚੀਮਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਸੰਪੰਨ <br/>
Ad Position 24