22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਰਤੀ ਕਿਸਾਨ ਯੂਨੀਅਨ ਵਲੋਂ 6 ਦੀ ਬਠਿੰਡਾ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ <br/>

Ad Position 21
No active advertisement
ਅਜੀਤ ਡੈਸਕ 01-03-2026
ਸੰਗਰੂਰ, 28 ਫਰਵਰੀ (ਦਮਨਜੀਤ ਸਿੰਘ) - ਕਿਰਤੀ ਕਿਸਾਨ ਯੂਨੀਅਨ ਦੀ ਵਿਸਥਾਰੀ ਮੀਟਿੰਗ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਅੱਜ ਗਦਰ ਮੈਮੋਰੀਅਲ ਭਵਨ ਸੰਗਰੂਰ ਵਿਖੇ ਹੋਈ ਜਿਸ ਵਿਚ ਬਠਿੰਡਾ ਜ਼ਿਲ੍ਹੇ ਵਿਚ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਵਰਕਰਾਂ ਉੱਪਰ ਹੋਏ ਤਸ਼ੱਦਦ ਦੇ ਖ਼ਿਲਾਫ਼ 6 ਮਾਰਚ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਅਤੇ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਬਰਨਾਲੇ ਦੀ ਅਨਾਜ ਮੰਡੀ ਵਿਖੇ ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਸਮੇਤ ਬਾਕੀ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਮਹਾਂ ਪੰਚਾਇਤ ਵਿਚ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂ ਸ਼ਾਮਿਲ ਹੋਏ, ਲੰਬੀ ਵਿਚਾਰ ਚਰਚਾ ਕਰ ਕੇ ਫੈਸਲਾ ਕੀਤਾ ਗਿਆ ਕਿ ਜੋ ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਕਿਸਾਨਾਂ ਤੇ ਤਸ਼ੱਦਦ ਕੀਤਾ ਗਿਆ , ਦੇ ਖ਼ਿਲਾਫ਼ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ 6 ਮਾਰਚ ਨੂੰ ਬਠਿੰਡਾ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਮੀਟਿੰਗ ਵਿਚ ਜ਼ਿਲ੍ਹਾ ਆਗੂ ਕਰਮਜੀਤ ਸਿੰਘ ਸਤੀਪੁਰਾ, ਗੁਰਮੇਲ ਸਿੰਘ ਉਭਾਵਾਲ, ਹਰਦਮ ਸਿੰਘ ਰਾਜੋਮਾਜਰਾ, ਮਲੇਰਕੋਟਲਾ ਜ਼ਿਲ੍ਹੇ ਦੇ ਆਗੂ ਰੁਪਿੰਦਰ ਸਿੰਘ ਚੌਂਦਾ, ਮਾਨ ਸਿੰਘ ਸੱਦੋਪੁਰ, ਅਵਤਾਰ ਸਿੰਘ ਸਾਹੋਕੇ, ਰਣਜੀਤ ਸਿੰਘ ਚੱਠੇ, ਸਤਵਿੰਦਰ ਸਿੰਘ ਅਤੇ ਹਰਦੀਪ ਸਿੰਘ ਬਹਾਦਰਪੁਰ, ਹਰਦੇਵ ਸਿੰਘ ਦੁਲਟ, ਭੋਲਾ ਸਿੰਘ ਪਨਾਂਚ, ਸੁਖਦੇਵ ਸਿੰਘ ਅਤੇ ਬਲਵੀਰ ਸਿੰਘ ਕੁੰਨਰਾਂ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਇੱਕ ਰੋਜ਼ਾ ਸਵਦੇਸ਼ੀ ਕਰਾਫ਼ਟ ਮੇਲਾ ਅਤੇ ਫੁੱਲਾਂ ਦੀ ਪ੍ਰਦਰਸ਼ਨੀ <br/> ਅਗਲੀ ਖ਼ਬਰ ਸਿੱਖਿਆ ਮੰਤਰੀ ਵਲੋਂ ਟੈਟ ਸੰਬੰਧੀ ਰੱਖੀ ਮੀਟਿੰਗ ਤੋਂ ਮੁਨਕਰ ਹੋਣ ਦੇ ਰੋਸ ਵਜੋਂ ਮੰਤਰੀਆਂ ਅੱਗੇ ਰੋਸ ਪ੍ਰਦਰਸ਼ਨ ਭਲਕੇ...
Ad Position 24