22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਾਂਗਰਸ ਪਾਰਟੀ ਕੇਂਦਰ ਸਰਕਾਰ ਨੂੰ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਨਹੀ ਮਾਰਨ ਦੇਵੇਗੀ - ਕੁਲਜੀਤ ਨਾਗਰਾ <br/>

Ad Position 21
No active advertisement
ਅਜੀਤ ਡੈਸਕ 01-03-2026
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਧਾਲੀਵਾਲ, ਭੁੱਲਰ) - ਕਾਂਗਰਸ ਪਾਰਟੀ ਦੀ ਬਰਨਾਲਾ ਵਿਖੇ ਹੋ ਰਹੀ 'ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ' 'ਚ ਜਾਣ ਸਮੇਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਵਿਚ ਤਬਦੀਲੀ ਕਰਕੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਨੂੰ ਕਿਰਤੀਆਂ ਦੇ ਹੱਕਾਂ ਤੇ ਡਾਕਾ ਨਹੀਂ ਮਾਰਨ ਦੇਵੇਗੀ | ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਬਰਨਾਲਾ ਰੈਲੀ 'ਚ ਵੱਡਾ ਇਕੱਠ ਹੋਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਬਰਨਾਲਾ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਧਰਤੀ ਹੈ, ਜਿਸ ਨੇ ਇਤਿਹਾਸ ਸਿਰਜਿਆ ਹੈ ਤੇ ਇੱਥੋਂ ਸ਼ੁਰੂ ਹੋਇਆ ਸੰਘਰਸ਼ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਨੱਕ 'ਚ ਦਮ ਕਰ ਦੇਵੇਗਾ | ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਚਹਿਲ ਅਤੇ ਬਲਵਿੰਦਰ ਸਿੰਘ ਧਾਲੀਵਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਗਿਆਨੁ ਪਰਚੰਡੁ' ਪ੍ਰਸ਼ਨੋਤਰੀ ਮੁਕਾਬਲਿਆਂ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ <br/> ਅਗਲੀ ਖ਼ਬਰ ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਇੱਕ ਰੋਜ਼ਾ ਸਵਦੇਸ਼ੀ ਕਰਾਫ਼ਟ ਮੇਲਾ ਅਤੇ ਫੁੱਲਾਂ ਦੀ ਪ੍ਰਦਰਸ਼ਨੀ <br/>
Ad Position 24