21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਾਦਸ਼ਾਹਪੁਰ ਮੰਡਿਆਲਾ ਵਿਖੇ ਮੁਫ਼ਤ ਯੋਗਾ ਕਲਾਸਾਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 01-03-2026
ਮਲੇਰਕੋਟਲਾ, 28 ਫ਼ਰਵਰੀ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਲੋਕਾਂ ਲਈ ਸੀ.ਐਮ. ਦੀ ਯੋਗਸ਼ਾਲਾ ਤੰਦਰੁਸਤੀ ਦਾ ਵਰਦਾਨ ਸਾਬਤ ਹੋ ਰਹੀ ਹੈ | ਪਿੰਡ ਬਾਦਸ਼ਾਹਪੁਰ ਮੰਡਿਆਲਾ ਵਿਖੇ ਗੱਲਬਾਤ ਕਰਦਿਆਂ ਮਾਹਿਰ ਜੋਗਾ ਅਧਿਆਪਕ ਬੀਬਾ ਪਲਵਿੰਦਰ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਤਹਿਤ ਸ਼ਹਿਰ ਤੋਂ ਇਲਾਵਾ ਪਿੰਡਾਂ ਅੰਦਰ ਵਿਚ ਯੋਗਾ ਆਸਣ, ਪ੍ਰਣਾਯਮ ਤੇ ਆਮ ਤੇ ਕਈ ਤਰ੍ਹਾਂ ਦੀਆਂ ਮਨੋਰੰਜਨ ਖੇਡਾਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿਚ ਹਰ ਉਮਰ ਦੇ ਲੋਕਾਂ ਦਾ ਵੱਡੀ ਗਿਣਤੀ ਵਿਚ ਹਿੱਸਾ ਲੈਣਾ, ਆਪਣੇ ਆਪ ਵਿਚ ਅਹਿਮ ਹੈ | ਕਿਉਂਕਿ ਯੋਗ ਵਿਚ ਆਉਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਠੀਕ ਹੋ ਰਹੀਆਂ ਹਨ ਤੇ ਲੋਕਾਂ ਦੇ ਜੀਵਨ ਵਿਚ ਖ਼ੁਸ਼ਹਾਲੀ ਆ ਰਹੀ ਹੈ | ਇਹ ਪੰਜਾਬ ਸਰਕਾਰ ਦਾ ਇੱਕ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ | ਬੀਬਾ ਪਲਵਿੰਦਰ ਕੌਰ ਨੇ ਦੱਸਿਆ ਕਿ ਸ਼ਹਿਰ, ਪਿੰਡਾਂ ਅੰਦਰ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ ਜਿਸ ਨਾਲ ਸਾਡੇ ਲੋਕਾਂ ਨੂੰ ਵੱਡਾ ਫ਼ਾਇਦਾ ਮਿਲ ਰਿਹਾ ਹੈ, ਕਿਉਂਕਿ ਯੋਗਾ ਤੰਦਰੁਸਤ ਜੀਵਨ ਦੀ ਨਿਸ਼ਾਨੀ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਕੋਰੋਨਾ ਵਲੰਟੀਅਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 126 ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ
Ad Position 24