21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐਨ.ਐਚ.ਐਮ. ਕੋਰੋਨਾ ਵਲੰਟੀਅਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-03-2026
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਪ. ਪ. ਰਾਹੀਂ) - ਐਨ.ਐਚ.ਐਮ. ਕਰੋਨਾ ਵਲੰਟੀਅਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਸੂਬਾ ਸਕੱਤਰ ਚਮਕੌਰ ਸਿੰਘ ਚੰਨੀ ਧੂਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਮਜੀਤ ਸਿੰਘ ਸੁਨਾਮ,ਨਰਿੰਦਰ ਸਿੰਘ ਸੂਲਰ ਘਰਾਟ ਨੇ ਕਿਹਾ ਕਿ ਕਰੋਨਾ ਵਲੰਟੀਅਰਜ਼ ਨੂੰ ਬਹਾਲ ਕਰਨ ਨੂੰ ਲੈ ਕੇ ਕੀਤੇ ਗਏ ਵਾਅਦੇ ਦੇ ਬਾਵਜੂਦ ਵੀ ਪੰਜਾਬ ਸਰਕਾਰ ਲਾਰਿਆਂ ਵਿਚ ਰੱਖ ਰਹੀ ਹੈ | ਇੰਨ੍ਹਾਂ ਹੀ ਨਹੀ ਵਲੰਟੀਅਰਾਂ ਨੂੰ ਸਿਹਤ ਵਿਭਾਗ ਵਿਚ ਅਸਾਮੀਆਂ ਪੁਰ ਕਰਨ ਸਮੇਂ ਹੋਣ ਵਾਲੇ ਪੇਪਰਾਂ 'ਚ 5 ਤੋਂ 10 ਅੰਕ ਦੇਣ ਦੇ ਸਬਜ਼ਬਾਗ ਵਿਖਾਏ ਜਾ ਰਹੇ ਹਨ | ਇੱਥੋਂ ਤੱਕ ਕਿ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀ | ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਲਾਰਿਆਂ ਸਿਵਾਏ ਉਨ੍ਹਾਂ ਹੋ ਦੇ ਕੁਝ ਪੱਲੇ ਨਹੀ ਪਿਆ | ਜਿਸ ਕਾਰਨ ਕਰੋਨਾ ਵਲੰਟੀਅਰਜ਼ ਸੜਕਾਂ 'ਤੇ ਉੱਤਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਰੋਸ ਵਜੋਂ ਆਉਂਦੇ ਕੁਝ ਦਿਨਾਂ 'ਚ ਸਿਹਤ ਮੰਤਰੀ ਡਾ ਬਲਵੀਰ ਸਿੰਘ ਦੀ ਰਿਹਾਇਸ਼ ਪਟਿਆਲਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਸੁਨਾਮ ਵਿਖੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਕਰਮਜੀਤ ਸਿੰਘ ਸੁਨਾਮ, ਨਰਿੰਦਰ ਸਿੰਘ ਸਲੂਰ ਘਰਾਟ, ਗੁਰਪ੍ਰੀਤ ਸਿੰਘ ਮਾਨਸਾ, ਤਰਸੇਮ ਸਿੰਘ ਲਖਮੀਰਵਾਲਾ ਜ਼ਿਲ੍ਹਾ ਚੇਅਰਮੈਨ ਸੰਗਰੂਰ, ਜਸਵੰਤ ਸਿੰਘ ਕੁਲਾਰ ਖ਼ੁਰਦ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਰਮਨਦੀਪ ਕੌਰ, ਗੁਰਵਿੰਦਰ ਸਿੰਘ ਸੁਨਾਮ, ਹੈਪੀ ਬਾਠ ਅਤੇ ਆਕਾਸ਼ ਸੰਗਰੂਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕੇ ਦੀਆਂ ਲਿੰਕ ਸੜਕਾਂ ਬਣਨਗੀਆਂ 18 ਫੁੱਟੀਆਂ - ਪ੍ਰੋ. ਗੱਜਣਮਾਜਰਾ <br/> ਅਗਲੀ ਖ਼ਬਰ ਬਾਦਸ਼ਾਹਪੁਰ ਮੰਡਿਆਲਾ ਵਿਖੇ ਮੁਫ਼ਤ ਯੋਗਾ ਕਲਾਸਾਂ ਸ਼ੁਰੂ <br/>
Ad Position 24