21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨੌਜਵਾਨ ਆਗੂ ਹੈਰੀ ਸ਼ਰਮਾ 'ਆਪ' ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 01-03-2026
ਮਲੇਰਕੋਟਲਾ, 28 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ-2027 ਦਾ ਸਮਾਂ ਨੇੜੇ ਆ ਰਿਹਾ ਹੈ, ਓਵੇਂ-ਓਵੇਂ ਹੀ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਵਿਅਕਤੀ ਇੱਕ ਦੂਜੀਆਂ ਪਾਰਟੀਆਂ 'ਚ ਸ਼ਾਮਲ ਹੋ ਰਹੇ ਹਨ | ਇਸੇ ਤਰਾਂ ਹੀ ਅੱਜ ਮਲੇਰਕੋਟਲਾ ਵਿਖੇ ਆਮ ਆਦਮੀ ਪਾਰਟੀ ਦੇ ਨੱਕ ਦਾ ਵਾਲ ਸਮਝੇ ਜਾਂਦੇ ਨੌਜਵਾਨ ਆਗੂ ਹੈਰੀ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਹੈਰੀ ਸ਼ਰਮਾ ਨੇ ਉਚੇਚੇ ਤੌਰ ਤੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਈ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ, ਪਰੰਤੂ ਕਈ ਸਾਲ ਬੀਤ ਜਾਣ ਉਪਰੰਤ ਵੀ ਉਨ੍ਹਾਂ ਨੂੰ ਮਲੇਰਕੋਟਲਾ ਦੀ ਲੋਕਲ ਲੀਡਰਸ਼ਿਪ ਵਲੋਂ ਕਿਸੇ ਵੀ ਤਰ੍ਹਾਂ ਦਾ ਮਾਣ-ਸਨਮਾਨ ਨਹੀਂ ਦਿੱਤਾ ਗਿਆ, ਬਲਕਿ ਕਈ ਸਾਲ ਤੱਕ ਉਹ ਆਮ ਆਦਮੀ ਪਾਰਟੀ ਵਿਚ ਆਪਣੇ ਆਪ ਨੂੰ ਘੁੱਟਣ ਮਹਿਸੂਸ ਹੀ ਕਰਦੇ ਰਹੇ | ਇਸ ਲਈ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਸਦਾ ਲਈ ਅਲਵਿਦਾ ਆਖ ਕੇ ਭਾਜਪਾ ਵਿਚ ਮੁੜ ਸ਼ਾਮਿਲ ਹੋਣ ਦਾ ਐਲਾਨ ਕਰਕੇ ਭਾਜਪਾ 'ਚ ਘਰ ਵਾਪਸੀ ਕੀਤੀ ਹੈ | ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਵਿਜੇ ਸ਼ਰਮਾ ਮੋਗਾ, ਐੱਸ.ਕੇ.ਦੇਵ ਪਟਿਆਲਾ ਅਤੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਵਲੋਂ ਹੈਰੀ ਸ਼ਰਮਾ ਨੂੰ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ 'ਚ ਮੁੜ ਸ਼ਾਮਿਲ ਹੋਣ ਤੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਵਾਧਾ ਕਰਦਿਆਂ ਮੁਬਾਰਕਬਾਦ ਦਿੱਤੀ | ਇਸ ਮੌਕੇ ਭਾਜਪਾ ਦੇ ਸਾਰੇ ਸਰਕਲ ਪ੍ਰਧਾਨ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਡਰੁੱਖਾਂ ਵਿਖੇ ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਪ੍ਰੋਗਰਾਮ ਦਾ ਹੋਇਆ ਸਮਾਪਤੀ ਸਮਾਰੋਹ <br/> ਅਗਲੀ ਖ਼ਬਰ ਸਰਕਾਰੀ ਸਕੂਲ ਜਖੇਪਲ ਨੂੰ 17 ਕੰਪਿਊਟਰ ਅਰਪਣ ਕੀਤੇ <br/>
Ad Position 24