21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਸਰਕਾਰ ਵਲੋਂ ਭੇਜੇ 10 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਫਲੈਟ ਪੈਨਲਾਂ ਦਾ ਚੇਅਰਮੈਨ ਝਨੇੜੀ ਨੇ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 01-03-2026
ਭਵਾਨੀਗੜ੍ਹ, 28 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਚੰਨੋ ਦੇ ਸਰਕਾਰੀ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ 10 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਉਦਘਾਟਨ ਕੀਤਾ | ਇਸ ਮੌਕੇ ਚੇਅਰਮੈਨ ਝਨੇੜੀ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਸਮੇਂ ਦੇ ਹਾਣ ਦਾ ਬਣਨ ਲਈ ਵਿਦਿਆਰਥੀਆਂ ਲਈ ਕੰਪਿਊਟਰ ਸਿੱਖਿਆ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ | ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ, ਮਿਡ ਡੇ ਮੀਲ, ਵਜ਼ੀਫ਼ੇ ਅਤੇ ਹੋਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਕੂਲਾਂ ਨੂੰ ਆਧੁਨਿਕ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ | ਸਕੂਲ ਪਿ੍ੰਸੀਪਲ ਜਸਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਅਤੇ ਨੈਤਿਕ ਸਿੱਖਿਆ ਦੇਣ ਲਈ ਸਕੂਲ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲਿਆ ਜਾ ਸਕੇ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਕਮੇਟੀ ਮੈਂਬਰ ਗੁਰਜਿੰਦਰ ਸਿੰਘ, ਜਗਤਾਰ ਸਿੰਘ ਸਕੂਲ ਸਟਾਫ਼, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕਰਵਾਈ ਸ਼ੁ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਨਵੀਂ ਪਾਰਕਿੰਗ ਦਾ ਉਦਘਾਟਨ ਕੀਤਾ <br/>
Ad Position 24