21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕਰਵਾਈ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 01-03-2026
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਧਾਲੀਵਾਲ, ਭੁੱਲਰ, ਸੱਗੂ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ. 12, ਮੁਹੱਲਾ ਕੋਕੋ ਮਾਜਰੀ, ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟੇ੍ਰਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਆਸਾਨ ਸ਼ਬਦਾਂ ਵਿਚ ਸਮਝਾਇਆ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਉਨ੍ਹਾਂ ਦੇ ਮਾਤਾ ਸ਼ਸ਼ੀ ਬਾਲਾ, ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਪ੍ਰਧਾਨ, ਭਗੀਰਥ ਘੀਰਾ, ਸਨੀ ਕਾਂਸਲ ਐਮ.ਸੀ., ਦਿਲਬਹਾਰ ਸਿੰਘ ਬਿੱਟਾ, ਅਮਰ ਨਾਗਪਾਲ , ਰੁਲਦੂ ਰਾਮ ਮਿੱਤਲ, ਪਵਨ ਕੁਮਾਰ ਸੈਕਟਰੀ, ਸੋਹਣ ਲਾਲ ਖੀਪਲਾ, ਮਾਲਵਿੰਦਰ ਭਾਰਦਵਾਜ, ਸਤਿੰਦਰ ਪੱਪ ਅਤੇ ਸੰਜੀਵ ਪੋਪਲੀ, ਰੰਮੀ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਨੀਤੀ ਨੂੰ ਉਪਰ ਚੁੱਕਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ - ਪ੍ਰਗਟ ਸਿੰਘ ਕਲੇਰ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਭੇਜੇ 10 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਫਲੈਟ ਪੈਨਲਾਂ ਦਾ ਚੇਅਰਮੈਨ ਝਨੇੜੀ ਨੇ ਕੀਤਾ ਉਦਘਾਟਨ...
Ad Position 24