20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਰਤੀ ਮਜ਼ਦੂਰ ਸੰਘ ਨੇ ਭੇਜਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 01-03-2026
ਸੰਗਰੂਰ, 28 ਫਰਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਸੰਗਰੂਰ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਰਾਹੀ ਪ੍ਰਧਾਨ ਮੰਤਰੀ ਅਤੇ ਕਿਰਤ ਕਾਨੂੰਨ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ | ਨਿਰਮਲ ਸਿੰਘ ਭੰਮਾਬੱਧੀ ਰਾਹੀ ਦਿੱਤੇ ਮੰਗ ਪੱਤਰ ਤੋਂ ਪਹਿਲਾਂ ਪੂਰੇ ਦੇਸ਼ ਵਿਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਰੈਲੀ ਵੀ ਕੀਤੀ ਗਈ | ਭੰਮਾਬੱਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕਿਰਤ ਕਾਨੂੰਨ ਮੰਤਰੀ ਨੂੰ ਮੰਗ ਪੱਤਰ ਭੇਜਦਿਆਂ ਸਰਕਾਰੀ, ਅਰਧ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕੱਚੇ ਕਾਮਿਆ ਨੂੰ ਪੱਕਾ ਕਰਨ, ਉਜ਼ਰਤਾਂ ਅਤੇ ਬੋਨਸ ਵਿਚ ਵਾਧਾ ਅਤੇ ਵੱਖਰੇ ਸੈਕਟਰ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਲਟਕਦੀਆਂ ਮੰਗਾਂ ਜਲਦੀ ਪੂਰਾ ਕਰਨ ਦੀ ਗੱਲਾਂ ਨੂੰ ਉਠਾਇਆ ਗਿਆ ਹੈ | ਇਸ ਮੌਕੇ ਹਰਦੀਪ ਰਾਮ, ਸਤਨਾਮ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਦੁੱਗਾ, ਅਵਤਾਰ ਸਿੰਘ, ਕੁਲਦੀਪ ਸ਼ਰਮਾ, ਹਰਦੀਪ ਸਿੰਘ ਲੌਂਗੋਵਾਲ, ਮਨਪ੍ਰੀਤ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਮੰਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਇੱਕ ਹੋਰ ਬੱਚੇ ਉੱਪਰ ਕੁੱਤਿਆਂ ਨੇ ਕੀਤਾ ਹਮਲਾ
Ad Position 24