20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਧਾਇਕਾ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 01-03-2026
ਸੰਗਰੂਰ, 28 ਫਰਵਰੀ (ਧੀਰਜ ਪਸ਼ੌਰੀਆ) - ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨਾਲ ਮਿਲਣੀ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮੌਕੇ 'ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀ ਗਈਆਂ ਤਾਂ ਜੋ ਲੋਕਾਂ ਦੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕਣ | ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਵਸਨੀਕ ਦੀ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਪਹਿਲੀ ਤਰਜੀਹ ਹੈ | ਭਰਾਜ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕ੍ਰਾਂਤੀਕਾਰੀ ਬਦਲਾਅ ਆਇਆ ਹੈ | ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੇ ਜਾਣ ਤੋਂ ਬਾਅਦ ਸਿਹਤ ਸੇਵਾਵਾਂ ਅਤੇ ਸਿੱਖਿਆ ਢਾਂਚੇ ਵਿਚ ਅਹਿਮ ਤਬਦੀਲੀਆਂ ਕੀਤੀਆਂ ਗਈਆਂ ਹਨ ਜਿਸ ਦੇ ਨਤੀਜੇ ਰਾਜ ਵਾਸੀਆਂ ਦੇ ਸਾਹਮਣੇ ਹਨ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਗੂ ਕਰਨ ਤੋਂ ਬਾਅਦ ਹੁਣ ਸੂਬੇ ਦੇ 40 ਲੱਖ ਪਰਿਵਾਰਾਂ ਨੂੰ 'ਮੇਰੀ ਰਸੋਈ' ਯੋਜਨਾ ਤਹਿਤ ਰਾਸ਼ਨ ਕਿੱਟ ਦੇਣ ਦੇਣ ਦਾ ਐਲਾਨ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਰਕਾਰ ਦੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ, ਇਹੀ ਕਾਰਣ ਹੈ ਕਿ ਪੰਜਾਬ ਵਾਸੀ 2027 ਵਿਚ ਮੁੜ ਤੋਂ ਆਪ ਦੀ ਸਰਕਾਰ ਨੂੰ ਸੇਵਾ ਦਾ ਮੌਕਾ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਮਜ਼ਦੂਰੀ ਖ਼ਿਲਾਫ਼ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ 3 ਤਿੰਨ ਬੱਚਿਆਂ ਨੂੰ ਰੈਸਕਿਊ ਕਰ ਕ... ਅਗਲੀ ਖ਼ਬਰ ਕੌਮੀ ਮੰਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ
Ad Position 24