20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਮਜ਼ਦੂਰੀ ਖ਼ਿਲਾਫ਼ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ 3 ਤਿੰਨ ਬੱਚਿਆਂ ਨੂੰ ਰੈਸਕਿਊ ਕਰ ਕੇ ਕਾਨੂੰਨੀ ਪ੍ਰਕਿਰਿਆ ਅਧੀਨ ਕੀਤੀ ਕਾਰਵਾਈ

Ad Position 21
No active advertisement
ਅਜੀਤ ਡੈਸਕ 01-03-2026
ਮਲੇਰਕੋਟਲਾ, 27 ਫਰਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਅਧੀਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬਾਲ ਮਜ਼ਦੂਰੀ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ | ਇਸ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਹੋਟਲਾਂ, ਢਾਬਿਆਂ, ਵਰਕਸ਼ਾਪਾਂ ਤੇ ਹੋਰ ਵਪਾਰਕ ਸਥਾਨਾਂ ਦੀ ਜਾਂਚ ਕੀਤੀ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਿਸੇ ਵੀ ਨਾਬਾਲਿਗ ਬੱਚੇ ਤੋਂ ਕਿਸੇ ਵੀ ਪ੍ਰਕਾਰ ਦੀ ਮਜ਼ਦੂਰੀ ਤਾਂ ਨਹੀਂ ਕਰਵਾਈ ਜਾ ਰਹੀ | ਇਸ ਦੌਰਾਨ ਤਿੰਨ ਬੱਚੇ ਬਾਲ ਮਜ਼ਦੂਰੀ ਕਰਦੇ ਮਿਲੇ, ਜਿਨ੍ਹਾਂ ਨੂੰ ਤੁਰੰਤ ਟੀਮ ਵਲੋਂ ਰੈਸਕਿਊ ਕੀਤਾ ਗਿਆ | ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ ਵਲੋਂ ਤੁਰੰਤ ਕਾਰਵਾਈ ਕਰਦਿਆਂ ਟੀਮ ਦੀ ਮੌਜੂਦਗੀ ਦੇ ਵਿਚ ਬਾਲ ਮਜ਼ਦੂਰੀ ਕਰਦੇ ਬੱਚਿਆਂ ਨੂੰ ਉਨ੍ਹਾਂ ਦਾ ਬੈਂਕ ਵੇਜਿਜ਼ ਮੁਕੰਮਲ ਕੰਪਨਸੇਸ਼ਨ ਰਕਮ ਦੁਕਾਨ ਦੇ ਮਾਲਕ ਤੋਂ ਦਵਾਈ ਗਈ | ਬਾਲ ਸੁਰੱਖਿਆ ਵਿਭਾਗ ਦੀ ਟੀਮ ਵਲ਼ੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਲਈ | ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਚਾਈਲਡ ਵੈੱਲਫੇਅਰ ਕਮੇਟੀ ਅੱਗੇ ਪੇਸ਼ ਕੀਤਾ ਗਿਆ, ਜਿੱਥੇ ਕਮੇਟੀ ਵਲੋਂ ਉਨ੍ਹਾਂ ਦੀ ਭਲਾਈ ਲਈ ਲਾਜ਼ਮੀ ਹੁਕਮ ਜਾਰੀ ਕੀਤੇ | ਕਮੇਟੀ ਦੇ ਨਿਰਦੇਸ਼ਾਂ ਅਨੁਸਾਰ 2 ਬੱਚਿਆਂ ਦਾ ਸਰਕਾਰੀ ਸਕੂਲ ਵਿਚ ਦਾਖਲਾ ਕਰਵਾਇਆ ਗਿਆ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ | ਇਸ ਤੋਂ ਇਲਾਵਾ ਸਬੰਧਿਤ ਦੁਕਾਨਦਾਰਾਂ ਨੂੰ ਭਵਿੱਖ ਵਿਚ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਲਈ ਸਖ਼ਤ ਚੇਤਾਵਨੀ ਦਿੱਤੀ ਗਈ ਤੇ ਉਨ੍ਹਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਣੂ ਕਰਵਾਇਆ ਗਿਆ | ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾਉਣਾ ਤੇ ਉਨ੍ਹਾਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਚੰਗੇ ਭਵਿੱਖ ਵੱਲ ਅੱਗੇ ਵੱਧ ਸਕਣ | ਇਸ ਮੌਕੇ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੱਡੀ ਪਿੰਡ ਇਕਾਈ ਦੇ ਨਵੇਂ ਚੁਣੇ ਅਹੁਦੇਦਾਰ <br/> ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24