20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਝੂਠ ਦੀ ਸਿਆਸਤ 'ਤੇ ਕਰਾਰੀ ਚਪੇੜ - ਗੋਇਲ <br/>

Ad Position 21
No active advertisement
ਅਜੀਤ ਡੈਸਕ 01-03-2026
ਲਹਿਰਾਗਾਗਾ, 28 ਫਰਵਰੀ (ਅਸ਼ੋਕ ਗਰਗ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸੱਚ ਅਤੇ ਨਿਆਂ ਦੀ ਹਮੇਸ਼ਾ ਜਿੱਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਝੂਠੇ ਪ੍ਰਚਾਰ ਦਾ ਠੂਠਾ ਭੰਨਦੀ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਜਪਾ ਸਰਕਾਰ ਦੇ ਉਨ੍ਹਾਂ ਆਗੂਆਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਕੱਟੜ ਇਮਾਨਦਾਰ ਰਹਿ ਕੇ ਰਾਜਨੀਤੀ ਬਦਲਣ ਆਏ ਸ਼੍ਰੀ ਅਰਵਿੰਦ ਕੇਜਰੀਵਾਲ ਵਰਗੇ ਨੇਤਾਵਾਂ 'ਤੇ ਝੂਠੇ ਇਲਜ਼ਾਮ ਲਗਾਉਂਦੇ ਰਹੇ ਹਨ |ਕੈਬਨਿਟ ਮੰਤਰੀ ਗੋਇਲ ਅੱਜ ਲਹਿਰਾ ਵਿਧਾਨ ਸਭਾ ਹਲਕੇ ਦੇ ਪਿੰਡਾਂ 'ਚ ਕਰੀਬ 7.5 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਹੋਏ ਸਨ | ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਅਧੀਨ ਲਗਭਗ 9 ਕਿੱਲੋਮੀਟਰ ਲੰਬੀਆਂ ਗਲੀਆਂ ਅਤੇ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਦੀਆਂ ਸੁਵਿਧਾਵਾਂ ਵਿੱਚ ਵੱਡਾ ਸੁਧਾਰ ਮਿਲੇਗਾ | ਉਨ੍ਹਾਂ ਦੱਸਿਆ ਕਿ ਇਹ ਅੰਦਰੂਨੀ ਗਲੀਆਂ/ਸੜਕਾਂ ਹਲਕੇ ਦੇ ਪਿੰਡ ਖਾਈ, ਰਾਮਗੜ੍ਹ ਸੰਧੂਆਂ, ਸੇਖੂਵਾਸ, ਭਾਈ ਕੀ ਪਿਸ਼ੌਰ, ਘੋੜੇਨਾਬ, ਰੋੜੇਵਾਲਾ, ਝਲੂਰ ਅਤੇ ਰਾਏਧਰਾਣਾ ਵਿਖੇ ਬਣਾਈਆਂ ਜਾਣਗੀਆਂ | ਇਸ ਮੌਕੇ ਸੰਬੋਧਨ ਕਰਦੇ ਹੋਏ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਅਤੇ ਸੰਤੁਲਿਤ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਅਸਲ ਵਿਕਾਸ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ <br/> ਅਗਲੀ ਖ਼ਬਰ ਲੱਡੀ ਪਿੰਡ ਇਕਾਈ ਦੇ ਨਵੇਂ ਚੁਣੇ ਅਹੁਦੇਦਾਰ <br/>
Ad Position 24