16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ, ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 02-03-2026
ਬਰਨਾਲਾ, 1 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਵਿਚੋਂ ਦੋ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਵਲੋਂ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਹਵਾਲਾਤੀ ਆਕਾਸ਼ਦੀਪ ਸਿੰਘ ਕੋਲ ਇਕ ਮੋਬਾਈਲ ਫ਼ੋਨ ਤੇ ਦੋ ਸਿੰਮ ਬਰਾਮਦ ਹੋਏ ਅਤੇ ਹਵਾਲਾਤੀ ਵਿਕਰਮ ਕੁਮਾਰ ਅਤੇ ਨਿਰਮਲ ਸਿੰਘ ਹਵਾਲਾਤੀ ਕੋਲ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਪੁਲਿਸ ਕਾਰਵਾਈ ਅਨੁਸਾਰ ਤਿੰਨੋਂ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੁਨਾਮ 'ਚ ਬਣੇਗਾ ਅਤਿ-ਆਧੁਨਿਕ ਖੇਡ ਸਹੂਲਤਾਂ ਵਾਲਾ ਰਿਹਾਇਸ਼ੀ ਮਲਟੀ ਸਪੋਰਟਸ ਕੰਪਲੈਕਸ <br/> ਅਗਲੀ ਖ਼ਬਰ ਫੋਰਟੀਫਾਈਡ ਰਾਈਸ ਦੇ ਬੰਦ ਹੋਣ ਦੇ ਕੇਂਦਰ ਸਰਕਾਰ ਦੇ ਫੁਰਮਾਨ ਨੇ ਸੰਬੰਧਿਤ ਟਰੇਡ ਦੇ ਕਾਰੋਬਾਰੀਆਂ ਦੇ ਸਾਹ ਸੁਕਾਏ ਹਜ...
Ad Position 24