16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸੁਨਾਮ ਦੇ ਨੌਜਵਾਨ ਦੀ ਮਾਨਸਾ 'ਚ ਸ਼ੈੱਡ ਤੋਂ ਡਿਗਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 02-03-2026
ਸੁਨਾਮ ਊਧਮ ਸਿੰਘ ਵਾਲਾ, 1 ਮਾਰਚ (ਭੁੱਲਰ, ਧਾਲੀਵਾਲ)-ਸੁਨਾਮ ਨੇੜਲੇ ਪਿੰਡ ਜਗਤਪੁਰਾ ਦੇ ਇਕ ਨੌਜਵਾਨ ਦੀ ਮਾਨਸਾ ਦੀ ਅਨਾਜ ਮੰਡੀ 'ਚ ਸ਼ੈੱਡ ਤੋਂ ਡਿੱਗਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਮਿ੍ਤਕ ਦੇ ਚਾਚਾ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਜਸਪ੍ਰੀਤ ਸਿੰਘ (19) ਪੁੱਤਰ ਜਗਤਾਰ ਸਿੰਘ ਵਾਸੀ ਜਗਤਪੁਰਾ ਜੋ ਦਿਹਾੜੀਦਾਰ ਵਜੋਂ ਕੰਮ ਕਰਕੇ ਆਪਣੇ ਬੁੱਢੇ ਮਾਤਾ ਪਿਤਾ ਸਮੇਤ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ ਅਤੇ ਇਸੇ ਸਿਲਸਿਲੇ 'ਚ ਉਹ ਮਾਨਸਾ ਗਿਆ ਹੋਇਆ ਸੀ | ਇਸੇ ਦੌਰਾਨ ਉਹ ਅਨਾਜ ਮੰਡੀ ਮਾਨਸਾ 'ਚ ਬਣ ਰਹੇ ਇਕ ਸ਼ੈੱਡ 'ਤੇ ਕੰਮ ਕਰਦਾ ਅਚਾਨਕ ਡਿਗ ਗਿਆ | ਜਿਸ ਨੂੰ ਇਲਾਜ ਲਈ ਮਾਨਸਾ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਬਠਿੰਡਾ ਭੇਜ ਦਿੱਤਾ | ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ |
Ad Position 22
No active advertisement
ਪਿਛਲੀ ਖ਼ਬਰ ਪਿੰਗਲਵਾੜਾ ਵਲੋਂ ਭਗਤ ਪੂਰਨ ਸਿੰਘ ਦੇ ਦਿੱਤੇ ਹੋਕੇ ਅਨੁਸਾਰ ਵਾਤਾਵਰਨ ਸੰਭਾਲ ਸ਼ਤਾਬਦੀ ਸਮਾਰੋਹ ਸੰਬੰਧੀ ਪ੍ਰੋਗਰਾਮ ਉਲ... ਅਗਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਕਰੀਬ 72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਰੱਖੇ ਨੀਂਹ ਪੱਥਰ <br/>...
Ad Position 24