16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅਕੈਡਮਿਕ ਵਰਡ ਸਕੂਲ ਵਿਚ ਲਗਾਇਆ ਦੰਦਾਂ ਦਾ ਜਾਂਚ ਕੈਂਪ <br/>

Ad Position 21
No active advertisement
ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਦੇ ਡਾਕਟਰ | ਤਸਵੀਰ: ਅਸ਼ੋਕ ਗਰਗ <br/> 02-03-2026
ਲਹਿਰਾਗਾਗਾ, 1 ਮਾਰਚ (ਅਸ਼ੋਕ ਗਰਗ)-ਅਕੈਡਮਿਕ ਵਰਲਡ ਸਕੂਲ ਖੋਖਰ ਵਿਚ ਅੱਜ ਮੁਫ਼ਤ ਦੰਦ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਨਿਸ਼ਾਂਤ ਗਰਗ ਐੱਮ.ਡੀ.ਐੱਸ. ਅਤੇ ਡਾ. ਵਿਵੇਕਾ ਗਰਗ ਐੱਮ.ਡੀ.ਐੱਸ. ਨੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦੰਦਾਂ ਦੀ ਸਹੀ ਸੰਭਾਲ, ਸਾਫ਼-ਸਫ਼ਾਈ ਅਤੇ ਸਿਹਤਮੰਦ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੂੰ ਦਿਨ ਵਿਚ ਦੋ ਵਾਰ ਬਰਸ਼ ਕਰਨ ਅਤੇ ਮਿੱਠੀਆਂ ਚੀਜ਼ਾਂ ਘੱਟ ਖਾਣ ਦੀ ਸਲਾਹ ਵੀ ਦਿੱਤੀ ਗਈ | ਕੁਝ ਬੱਚਿਆਂ ਨੂੰ ਛੋਟੀਆਂ ਸਮੱਸਿਆਵਾਂ ਮਿਲੀਆਂ ਜਿਨ੍ਹਾਂ ਲਈ ਉਨ੍ਹਾਂ ਨੂੰ ਮੁਫ਼ਤ ਦਵਾਈ ਵੀ ਦਿੱਤੀ ਗਈ | ਸਕੂਲ ਦੇ ਪਿ੍ੰਸੀਪਲ ਕੇਸਰੀ ਦੇਵੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪ ਬੱਚਿਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਹੁਤ ਲਾਭਦਾਇਕ ਹਨ | ਉਨ੍ਹਾਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਆਪਣੇ ਦੰਦਾਂ ਦੀ ਸੰਭਾਲ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕੂਲ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਿਹਤ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਉਂਦਾ ਰਹੇਗਾ ਤਾਂ ਜੋ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੋਵਾਂ ਮਜ਼ਬੂਤ ਰਹੇ |

Ad Position 22
No active advertisement
ਪਿਛਲੀ ਖ਼ਬਰ ਐੱਸ. ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਅਵਾਰਾ ਕੁੱਤਿਆਂ ਵਲੋਂ ਨੋਚੇ ਬੱਚੇ ਦਾ ਹਾਲ ਜਾਣਿਆ <br/> ਅਗਲੀ ਖ਼ਬਰ ਸੂਬਾ ਜਿੱਤ ਕੇ ਰੱਤੋਕੇ ਸਕੂਲ ਪਹੁੰਚੇ ਖੋ-ਖੋ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ <br/>
Ad Position 24