16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਐੱਸ. ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਅਵਾਰਾ ਕੁੱਤਿਆਂ ਵਲੋਂ ਨੋਚੇ ਬੱਚੇ ਦਾ ਹਾਲ ਜਾਣਿਆ <br/>

Ad Position 21
No active advertisement
ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਬੱਚੇ ਦਾ ਹਾਲ ਚਾਲ ਪੁੱਛਦੇ ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਅਤੇ ਹੋਰ | ਤਸਵੀਰ: ਮੁਕੇਸ਼ ਕੁਮਾਰ <br/> 02-03-2026
ਸੰਗਰੂਰ, 1 ਮਾਰਚ (ਧੀਰਜ ਪਸੋਰੀਆ)-ਸੰਗਰੂਰ ਵਿਚ ਆਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧ ਰਿਹਾ ਹੈ | ਇਸ ਦੇ ਚਲਦਿਆਂ ਸੁੰਦਰ ਬਸਤੀ ਵਿਚ ਘਰ ਤੋਂ ਬਾਹਰ ਖੇਡ ਰਹੇ ਛੇ ਸਾਲਾ ਬੱਚੇ ਅੰਮਿ੍ਤ ਸਿੰਘ ਤੇ ਕੁੱਤਿਆਂ ਨੇ ਹਮਲਾ ਕਰ ਦਿੱਤਾ, ਕੁੱਤਿਆਂ ਵਲੋਂ ਨੋਚੇ ਗਏ ਉਸ ਦੇ ਸਰੀਰ ਤੇ ਕਰੀਬ 25 ਜ਼ਖਮ ਹੋਏ ਹਨ | ਕੁੱਤਿਆਂ ਦਾ ਸ਼ਿਕਾਰ ਹੋਇਆ ਇਹ ਬੱਚਾ ਸਿਵਲ ਹਸਪਤਾਲ ਸੰਗਰੂਰ ਵਿਖੇ ਜੇਰੇ ਇਲਾਜ ਹੈ | ਸ਼ਹਿਰ ਵਿਚ ਪਿਛਲੇ ਡੇਢ ਮਹੀਨੇ ਵਿਚ ਕੁੱਤਿਆਂ ਵਲੋਂ ਨੋਚੇ ਜਾਣ ਦੀ ਇਹ ਚੌਥੀ ਵੱਡੀ ਘਟਨਾ ਹੈ | ਸਮਾਜ ਚਿੰਤਕਾਂ ਵਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਸ਼ਹਿਰ ਵਿਚ ਆਵਾਰਾ ਕੁੱਤਿਆਂ ਦਾ ਹੱਲ ਕੀਤਾ ਜਾਵੇ | ਇਸੇ ਦੌਰਾਨ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਪੁੱਜ ਕੇ ਪੀੜਤ ਬੱਚੇ ਅੰਮਿ੍ਤ ਸਿੰਘ ਦਾ ਹਾਲ ਚਾਲ ਜਾਣਿਆ ਹੈ | ਗੁਲਜ਼ਾਰ ਸਿੰਘ ਬੋਬੀ ਨੇ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਨਾਲ ਫ਼ੋਨ 'ਤੇ ਗੱਲ ਕਰ ਕੇ ਪਰਿਵਾਰ ਨੂੰ ਦੱਸਿਆ ਕਿ ਬੱਚੇ ਦਾ ਪੂਰਾ ਇਲਾਜ ਮੁਫ਼ਤ ਹੋਵੇਗਾ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਹਾਤਿਮ ਅਲੀ ਖ਼ਾਨ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਅਕੈਡਮਿਕ ਵਰਡ ਸਕੂਲ ਵਿਚ ਲਗਾਇਆ ਦੰਦਾਂ ਦਾ ਜਾਂਚ ਕੈਂਪ <br/>
Ad Position 24