16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਯੂਥ ਆਗੂ ਹਾਤਿਮ ਅਲੀ ਖ਼ਾਨ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 02-03-2026
ਮਲੇਰਕੋਟਲਾ, 1 ਮਾਰਚ (ਮੁਹੰਮਦ ਹਨੀਫ਼ ਥਿੰਦ) - ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਮਰਹੂਮ ਹਾਜੀ ਇਕਰਾਮ ਅਲੀ ਉਰਫ਼ ਕਾਮੇ ਖ਼ਾਨ ਦੇ ਪੋਤੇ ਅਤੇ ਆਜ਼ਮ ਅਲੀ ਖ਼ਾਨ ਦੇ ਹੋਣਹਾਰ ਸਪੁੱਤਰ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਹਾਤਿਮ ਅਲੀ ਖ਼ਾਨ ਨੇ ਸ਼੍ਰੋਮਣੀ ਅਕਾਲੀ ਦੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ | ਉਪਰੋਕਤ ਜਾਣਕਾਰੀ ਦਿੰਦਿਆਂ ਯੂਥ ਆਗੂ ਹਾਤਿਮ ਅਲੀ ਖ਼ਾਨ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਬਹੁਤ ਸੁਖਾਵੇਂ ਮਾਹੌਲ ਵਿਚ ਹੋਈ | ਉਨ੍ਹਾਂ ਕਿਹਾ ਕਿ ਸ. ਬਾਦਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰਾਂ ਨੂੰ ਅਕਾਲੀ ਦਲ ਵਲੋਂ ਹਮੇਸ਼ਾ ਹੀ ਸਤਿਕਾਰ ਦਿੱਤਾ ਜਾਂਦਾ ਰਿਹਾ ਹੈ ਅਤੇ ਭਵਿੱਖ 'ਚ ਵੀ ਬਣਦਾ ਮਾਣ ਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ | ਹਾਤਿਮ ਅਲੀ ਖ਼ਾਨ ਨੇ ਕਿਹਾ ਕਿ 9 ਮਾਰਚ ਨੂੰ ਜ਼ਿਲ੍ਹਾ ਮਲੇਰਕੋਟਲਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਰੈਲੀ ਸਾਰੀਆਂ ਰੈਲੀਆਂ ਦੇ ਰਿਕਾਰਡ ਤੋੜ ਕੇ ਇਤਿਹਾਸ ਸਿਰਜੇਗੀ | ਜਿਸ ਦੀਆਂ ਤਿਆਰੀਆਂ ਲਈ ਨੌਜਵਾਨਾਂ ਅੰਦਰ ਪੂਰਾ ਜੋਸ਼ ਪਾਇਆ ਜਾ ਰਿਹਾ ਹੈ | ਇਸ ਮੌਕੇ ਨੌਜਵਾਨ ਆਗੂ ਖੁਰਮ ਨਵਾਬ ਵੀ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਸਰਜੀਵਨ ਜਿੰਦਲ ਨੂੰ ਭਾਜਪਾ ਦਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਕਰਮ ਲਹਿਲ ਸਣੇ ਭਾਜਪਾ ਆਗੂਆਂ ਨੇ ਮਨਾਈ ਖ਼ੁਸ... ਅਗਲੀ ਖ਼ਬਰ ਐੱਸ. ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਅਵਾਰਾ ਕੁੱਤਿਆਂ ਵਲੋਂ ਨੋਚੇ ਬੱਚੇ ਦਾ ਹਾਲ ਜਾਣਿਆ <br/>
Ad Position 24