16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਦਿਆਰਥੀਆਂ ਨੂੰ ਖੇਡ ਦੀ ਅਹਿਮੀਅਤ ਦੱਸਣੀ ਸਮੇਂ ਦੀ ਮੁੱਖ ਲੋੜ-ਸੁਖਵੰਤ ਸਿੰਘ <br/>

Ad Position 21
No active advertisement
ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਕਰਵਾਏ ਖੇਡ ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਮੁੱਖ ਮਹਿਮਾਨ ਪ੍ਰਧਾਨ ਸੁਖਵੰਤ ਸਿੰਘ ਅਤੇ ਕਰਮਜੀਤ ਸਿੰਘ, ਨਾਲ ਪਿ੍ੰਸੀਪਲ ਡਾ. ਬਚਿੱਤਰ ਸਿੰਘ ਅਤੇ ਹੋਰ | ਤਸਵੀਰ: ਜਸਵੀਰ ਸਿੰਘ ਜੱਸੀ <br/> 02-03-2026
ਸੰਦੌੜ, 1 ਮਾਰਚ (ਜਸਵੀਰ ਸਿੰਘ ਜੱਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ 55ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸਮਾਪਤ ਹੋਇਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਮੁੱਖ ਮਹਿਮਾਨ ਅਤੇ ਸ. ਕਰਮਜੀਤ ਸਿੰਘ ਜਨਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਮਾਰੋਹ ਦਾ ਆਯੋਜਨ ਕਾਲਜ ਪਿ੍ੰਸੀਪਲ ਡਾ. ਬਚਿੱਤਰ ਸਿੰਘ ਦੀ ਅਗਵਾਈ ਹੇਠ ਅਤੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ ਜਗਦੀਪ ਸਿੰਘ ਦੀ ਨਿਗਰਾਨੀ ਹੇਠ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਵੱਖ-ਵੱਖ ਖੇਡ ਵੰਨਗੀਆਂ ਵਿਚ ਭਾਗ ਲਿਆ | ਇਸ ਮੌਕੇ ਕਾਲਜ ਦੇ ਬੀ.ਸੀ.ਏ. ਭਾਗ ਦੂਜਾ ਦਾ ਵਿਦਿਆਰਥੀ ਮਹਿਕਪ੍ਰੀਤ ਸਿੰਘ ਅਤੇ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਹਰਸਿਮਰਨਜੀਤ ਕੌਰ ਬੈੱਸਟ ਅਥਲੀਟ ਚੁਣੇ ਗਏ ਜਿਨ੍ਹਾਂ ਨੂੰ ਕਾਲਜ ਪ੍ਰਬੰਧਕਾਂ ਵਲੋਂ ਨਕਦ ਰਾਸ਼ੀ ਦੇ ਕੇ ਵੀ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਲੜਕਿਆਂ ਦੀ 100 ਮੀਟਰ, 200 ਮੀਟਰ 400 ਮੀਟਰ ਦੌੜ, ਡਿਸਕਸ ਥਰੋ, ਲੰਬੀ ਛਾਲ ਵਿਚੋਂ ਮਹਿਕਪ੍ਰੀਤ ਸਿੰਘ (ਬੀ ਏ ਭਾਗ ਪਹਿਲਾ), ਜੈਵਲਿਨ ਵਿਚੋਂ ਦਿਲਪ੍ਰੀਤ ਸਿੰਘ (ਬੀ ਸੀ ਏ ਭਾਗ ਦੂਜਾ), ਗੋਲਾ ਛੁੱਟਣ ਵਿਚ ਨਿਰਭੈ ਸਿੰਘ (ਬੀ ਏ ਭਾਗ ਤੀਜਾ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਲੜਕੀਆਂ ਵਿਚੋਂ ਲੰਬੀ ਛਾਲ ਵਿਚੋਂ ਹਰਸਿਮਰਨਜੀਤ ਤੇ ਗੁਰਜੋਤ ਕੌਰ, ਲੜਕੀਆਂ ਦੀ 100 ਮੀਟਰ ਦੌੜ, ਜੈਵਲਿਨ, ਗੋਲਾ ਛੁੱਟਣ, ਡਿਸਕਸ ਥਰ ਵਿਚੋਂ ਹਰਸਿਮਰਨਜੀਤ ਕੌਰ (ਬੀ ਏ ਭਾਗ ਪਹਿਲਾ) ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਬੋਲਦਿਆਂ ਕਾਲਜ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸ. ਸਤਵੰਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਖੇਡ ਰੁਚੀ ਬਣਾਈ ਰੱਖਣ ਅਤੇ ਖੇਡ ਅਹਿਮੀਅਤ ਦਾ ਅਹਿਸਾਸ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਖੇਡਾਂ ਲਈ ਪ੍ਰੇਰਿਤ ਕੀਤਾ ਅਤੇ ਹਾਰ ਜਾਣ ਵਾਲੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਭਾਗੀਦਾਰਾਂ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਅਤੇ ਸਟਾਫ਼ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ | ਇਸ ਸਾਰੇ ਆਯੋਜਨ ਦਾ ਸਟੇਜ ਸੰਚਾਲਨ ਡਾ. ਕਰਮਜੀਤ ਸਿੰਘ ਨੇ ਕੀਤਾ | ਕਾਲਜ ਪਿ੍ੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਸੁਖਵਿੰਦਰ ਸਿੰਘ ਕਹਿਲ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਟਰੱਕ ਐਸੋਸੀਏਸ਼ਨ ਦਿੜ੍ਹਬਾ ਦੇ ਅਜੈ ਸਿੰਗਲਾ ਪ੍ਰਧਾਨ ਬਣੇ <br/>
Ad Position 24