10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ

Ad Position 21
No active advertisement
ਅਜੀਤ ਡੈਸਕ 13-04-2026
ਸੰਗਰੂਰ, 12 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸਾਲਾਨਾ ਜੋੜ ਮੇਲਾ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ | ਇਸ ਦੌਰਾਨ ਗੁ. ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੇ ਦੱਸਿਆ ਕਿ ਮਿਤੀ 14 ਅਪ੍ਰੈਲ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਸ਼ਾਮ ਤੱਕ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਜਸ ਨਾਲ ਨਿਹਾਲ ਕਰਨਗੇ ਅਤੇ ਇਸੇ ਦਿਨ ਅੰਮਿ੍ਤ ਦਾ ਬਾਟਾ ਤਿਆਰ ਹੋਵੇਗਾ | 13 ਅਪ੍ਰੈਲ ਨੂੰ ਸ੍ਰੋ.ਗੁ.ਪ੍ਰ.ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਬੱਚਿਆਂ ਦੇ ਕਵੀਸ਼ਰੀ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਜਾਣਗੇ | ਇਸ ਇਸ ਸਮੇਂ ਜਥੇ ਭੁਪਿੰਦਰ ਸਿੰਘ ਭਲਵਾਲ, ਜਥੇ, ਮਲਕੀਤ ਸਿੰਘ ਚੰਗਾਲ ਮੈਂਬਰ ਸ੍ਰੋ.ਗੁ.ਪ੍ਰ.ਕਮੇਟੀ, ਜਥੇ. ਹਰਦੇਵ ਸਿੰਘ ਰੋਗਲਾ ਮੈਂਬਰ ਸ੍ਰੋ.ਗੁ.ਪ੍ਰ.ਕਮੇਟੀ, ਜਥੇ. ਇੰਦਰਮੋਹਨ ਸਿੰਘ ਲਖਮੀਰਵਾਲਾ ਮੈਂਬਰ ਸ੍ਰੋ.ਗੁ.ਪ੍ਰ.ਕਮੇਟੀ, ਜਥੇ. ਤੇਜਾ ਸਿੰਘ ਕਮਾਲਪੁਰ, ਜਥੇ. ਗੁਰਲਾਲ ਸਿੰਘ ਫਤਿਹਗੜ੍ਹ, ਗਰਨੈਬ ਸਿੰਘ ਰਾਮਪੁਰਾ, ਗੁ. ਇੰਸਪੈਕਟਰ ਹਰਿਗੋਬਿੰਦ ਸਿੰਘ ਅਤੇ ਅਕਾੳਾੂਟੈਂਟ, ਰਿਕਾਰਡ ਕੀਪਰ, ਸਟੋਰ ਕੀਪਰ ਅਤੇ ਸਮੂਹ ਸਟਾਫ਼ ਗੁ ਨਾਨਕਿਆਣਾ ਸਾਹਿਬ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜਲੂਰ ਦੀ ਨਵੀਂ ਬਣ ਰਹੀ ਸਿਹਤ ਡਿਸਪੈਂਸਰੀ ਦੀ ਵਿਵਾਦਿਤ ਬਿਲਡਿੰਗ ਦਾ ਪਰਮਿੰਦਰ ਢੀਂਡਸਾ ਨੇ ਕੀਤਾ ਦੌਰਾ ਅਗਲੀ ਖ਼ਬਰ ਸਕੂਲੀ ਵਾਹਨਾਂ ਦੀ ਜਾਂਚ ਦੌਰਾਨ 10 ਚਲਾਨ ਕੱਟੇ
Ad Position 24