11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਣਕ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ

Ad Position 21
No active advertisement
ਦਿੜ੍ਹਬਾ ਵਿਖੇ ਮੰਡੀ ਵਿੱਚ ਕਣਕ ਦਾ ਲੱਗਿਆ ਢੇਰ, ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ | ਤਸਵੀਰਾਂ: ਹਰਬੰਸ ਸਿੰਘ ਛਾਜਲੀ <br/> 13-04-2026
ਦਿੜ੍ਹਬਾ ਮੰਡੀ, 12 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਮੰਡੀਆਂ ਵਿਚ ਕਣਕ ਦੀ ਖ਼ਰੀਦ ਨਾ ਹੋਣ ਕਰ ਕੇ ਕਿਸਾਨਾਂ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ ਹੋ ਰਹੇ | ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਾ ਹੋਣ ਕਰ ਕੇ ਮੰਡੀਆਂ ਭਰ ਗਈਆ ਹਨ | ਕਿਸਾਨ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਮੰਡੀਆਂ ਵਿੱਚ ਬੈਠੇ ਹਨ | ਖ਼ਰੀਦ ਏਜੰਸੀ ਕਣਕ ਖ਼ਰੀਦ ਨਹੀਂ ਰਹੀ | ਕਿਉਂਕਿ ਮੌਸਮ ਖ਼ਰਾਬ ਹੋਣ ਕਰ ਕੇ ਕੁੱਝ ਦਾਣਾ ਕਮਜ਼ੋਰ ਰਹਿ ਗਿਆ ਹੈ | ਜਿਸ ਕਰ ਕੇ ਖ਼ਰੀਦ ਏਜੰਸੀ ਖ਼ਰੀਦ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਉਡੀਕ ਕਰ ਰਹੀਆਂ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਸਮੁੱਚੇ ਪੰਜਾਬ ਵਿੱਚ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰੇ | ਪੰਜਾਬ ਸਰਕਾਰ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕਰ ਰਹੀ ਹੈ | ਪਰ ਹਕੀਕਤ ਇਹ ਹੈ ਕਿ 13 ਅਪ੍ਰੈਲ ਤੱਕ ਵੀ ਬਹੁਤੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧ ਮੁਕੰਮਲ ਨਹੀਂ ਹਨ | ਪਿਛਲੇ 8 ,10 ਦਿਨਾਂ ਤੋਂ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ ਅਤੇ ਰਾਤਾਂ ਮੰਡੀਆਂ ਵਿੱਚ ਕੱਟਣ ਲਈ ਮਜਬੂਰ ਹਨ | ਇੱਕ ਵੀ ਢੇਰੀ ਦੀ ਸਰਕਾਰੀ ਖ਼ਰੀਦ ਨਹੀਂ ਹੋਈ ਹੈ | ਮੰਡੀਆਂ ਵਿੱਚ ਨਾ ਸਰਕਾਰੀ ਖ਼ਰੀਦ ਹੈ, ਨਾ ਬਾਰਦਾਨਾ ਹੈ ਤੇ ਨਾ ਹੀ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧ ਮੁਕੰਮਲ ਹੋਏ ਹਨ | ਇਸ ਦੇ ਬਾਵਜੂਦ ਮੰਡੀਆਂ ਵਿੱਚ ਕਣਕ ਦੇ ਵੱਡੇ ਵੱਡੇ ਢੇਰ ਲੱਗ ਗਏ ਹਨ | ਉਨਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨੇ ਆੜ੍ਹਤੀਆਂ ਨਾਲ ਰਾਬਤਾ ਨਹੀਂ ਰੱਖਿਆ | ਜਿਸ ਕਰ ਕੇ ਹੜਤਾਲ ਰਹੀ | ਹੁਣ ਖ਼ਰੀਦ ਇੰਸਪੈਕਟਰਾਂ ਦੀ ਹੜਤਾਲ ਜਾਰੀ ਹੈ | ਲੇਬਰ ਤੇ ਟਰੱਕ ਉਪਰੇਟਰ ਹੜਤਾਲ ਤੇ ਜਾ ਸਕਦੇ ਹਨ | ਇਹ ਸਾਰੀਆਂ ਘਾਟਾਂ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਹੀ ਹਨ | ਇੱਕ ਸਰਕਾਰੀ ਲਾਪਰਵਾਹੀਆਂ ਦੂਜੇ ਪਾਸੇ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ | ਜਿਸ ਕਾਰਨ ਕਿਸਾਨ ਦੂਹਰੀ ਮਾਰ ਝੱਲ ਰਹੇ ਹਨ | ਸ ਹਰੀਗੜ੍ਹ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖ਼ਰੀਦ ਤੇ ਲਾਈਆਂ ਸ਼ਰਤਾਂ ਤੁਰੰਤ ਵਾਪਸ ਲਵੇ | ਜੇਕਰ ਸਰਕਾਰ ਵੱਲੋਂ ਤੁਰੰਤ ਨਿਰਵਿਘਨ ਖ਼ਰੀਦ ਸ਼ੁਰੂ ਨਹੀਂ ਕੀਤੀ ਜਾਂਦੀ ਤਾਂ ਕਿਸਾਨਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਰਮਜੀਤ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24