08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲੇ ਕਰਵਾਏ

ਲੌਂਗੋਵਾਲ, 3 ਅਗਸਤ (ਵਿਨੋਦ, ਖੰਨਾ) - ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਜ਼ੋਨ ਲੌਂਗੋਵਾਲ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ। ਇਸ ਟੂਰਨਾਮੈਂਟ ਵਿੱਚ ਅੰਡਰ 14, 17 ਅਤੇ 19 ਸਾਲ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 04-08-2026
ਲੌਂਗੋਵਾਲ, 3 ਅਗਸਤ (ਵਿਨੋਦ, ਖੰਨਾ) - ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਜ਼ੋਨ ਲੌਂਗੋਵਾਲ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ। ਇਸ ਟੂਰਨਾਮੈਂਟ ਵਿੱਚ ਅੰਡਰ 14, 17 ਅਤੇ 19 ਸਾਲ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਇਹਨਾ ਮੁਕਾਬਲਿਆਂ ਵਿਚ ਇਲਾਕੇ ਭਰ ਦੇ 2 ਦਰਜ਼ਨ ਦੇ ਕਰੀਬ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਗਿਆ। ਸ਼ਹੀਦ ਭਾਈ ਦਿਆਲਾ ਜੀ ਸਕੂਲ ਦੇ ਸਟਾਫ ਅਤੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਟੂਰਨਾਮੈਂਟ ਵਿਚ ਵਿਚ ਖੇਡਣ ਆਏ ਖਿਡਾਰੀਆਂ ਅਤੇ ਪ੍ਰਬੰਧਕਾਂ ਦਾ ਸਵਾਗਤ ਕੀਤਾ। ਉਹਨਾਂ ਟੀਮ ਇੰਚਾਰਜਾਂ ਨਾਲ ਜਾਣ ਪਛਾਣ ਕੀਤੀ ਅਤੇ ਸਕੂਲ ਵਿੱਚ ਆਏ ਖਿਡਾਰੀਆਂ ਨੂੰ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਖੇਡਾਂ ਦੇ ਪ੍ਰਬੰਧ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ ਸ਼ਹੀਦ ਭਾਈ ਦਿਆਲਾ ਜੀ ਸਕੂਲ ਵਲੋਂ ਖੇਡਾਂ ਦੇ ਪ੍ਰਬੰਧਾਂ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਜੋਨ ਸਕੱਤਰ ਪਰਮਜੀਤ ਸਿੰਘ, ਖੇਡ ਕਨਵੀਨਰ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕਿਸ਼ਨ ਸਿੰਘ, ਰੁਪਿੰਦਰ ਕੌਰ, ਅਤੇ ਸੀਮਾ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਨੀ ਸਮਰਥਕਾਂ ਨੂੰ ਆਪ ਵਲੋਂ ਭੇਜੇ ਬੰਦ ਕਹਿ ਕੇ ਵੜਿੰਗ ਦਾ ਸੰਬੋਧਨ ਕਰਨਾ ਕਿਸੇ ਵੀ ਪੱਖੋਂ ਜਾਇਜ਼ ਨਹੀਂ–ਜੱਸੀ ਕਰਤਾਰਪੁਰ... ਅਗਲੀ ਖ਼ਬਰ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲੇ ਕਰਵਾਏ ਡੀ.ਐੱਸ.ਪੀ. ਲਹਿਰਾਗਾਗਾ ਦੇ ਦਫ਼ਤਰ ਧਰਨਾ ਕੱਲ੍ਹ ਨੂੰ
Ad Position 24